ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿੱਚ ਉਸ ਸਮੇਂ ਰਿਸ਼ਤੇ ਤਾਰ ਤਾਰ ਹੁੰਦੇ ਦਿਖਾਈ ਦਿੱਤੇ ਜਦੋਂ ਇੱਕ ਨਸ਼ੇੜੀ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਸੰਧੂ ਕਲਾਂ ਦੇ ਰਹਿਣ ਵਾਲੇ 55 ਸਾਲ ਬਲਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਬਲਵੀਰ ਸਿੰਘ ਪਿੰਡ ਦਾ ਪੰਚਾਇਤ ਮੈਂਬਰ ਵੀ ਰਹਿ ਚੁੱਕਿਆ ਹੈ। ਮ੍ਰਿਤਕ ਆਪਣੇ ਪਿੱਛੇ ਆਪਣੇ ਪਤਨੀ ਅਤੇ ਇੱਕ ਲੜਕਾ ਤੇ ਲੜਕੀ ਛੱਡ ਗਈ।
ਇਸ ਮੌਕੇ ਮ੍ਰਿਤਕ ਬਲਵੀਰ ਸਿੰਘ ਦੀ ਪਤਨੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਕੁਆਰਾ ਦਿਓਰ ਪੂਰਨ ਸਿੰਘ ਜਿਸ ਦੀ ਉਮਰ 50 ਸਾਲ ਦੇ ਕਰੀਬ ਜਿਸ ਦਾ ਵਿਆਹ ਵੀ ਨਹੀਂ ਹੋਇਆ ਸੀ ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨਸ਼ੇ ਕਰਨ ਦਾ ਆਦੀ ਸੀ। ਉਹ ਇੱਕੋ ਘਰ ਵਿੱਚ ਅਲੱਗ ਅਲੱਗ ਰਹਿ ਰਹੇ ਸਨ। ਉਹ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ।
ਇਹ ਵੀ ਪੜ੍ਹੋ : ਪੁਲਿਸ ਨੇ ਗੋਇੰਦਵਾਲ ਹਾਈਟੈਕ ਨਾਕੇ ਤੇ ਚੈਕਿੰਗ ਦੌਰਾਨ ਲੱਖਾਂ ਰੁਪਏ ਕੀਤੇ ਬਰਾਮਦ, ਮਾਮਲੇ ਦੀ ਕੀਤੀ ਜਾ ਰਹੀ ਜਾਂਚ
ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਸ ਨੁਮਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ। ਪੀੜਿਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ।
ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਭਦੌੜ ਦੇ SHO ਐਸ.ਐਸ ਔਲਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























