ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਵਿਚ ਇਕ ਤੋਂ ਬਾਅਦ ਇਕ ‘ਆਪ’ ਵਿਧਾਇਕ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਦੱਸ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦੀ ਮੰਗ ਕਰ ਰਹੇ ਹਨ। ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੇ ਸੈਸ਼ਨ ਵਿਚ ਕਾਂਗਰਸ ਨੇ ਹਿੱਸਾ ਨਹੀਂ ਲਿਆ ਹੈ।
ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਪਿੰਡਾਂ ਨੂੰ NOC ਤੋਂ ਛੋਟ ਦੇਣ ਦੇ ਮੁੱਦੇ ‘ਤੇ ਗੱਲ ਕੀਤੀ। ਦੂਜੇ ਪਾਸੇ ‘ਆਪ’ ਵਿਧਾਇਕਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਪੋਰਟਲ ਨਾ ਬਣਾਉਣ ਦੀ ਸਮੱਸਿਆ ਹੈ। ਵਿਧਾਇਕਾਂ ਨੇ ਕਿਹਾ ਕਿ ਅਜੇ ਵੀ ਉਨ੍ਹਾਂ ਨੂੰ NOC ਲੈਣ ਲਈ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਹਾਈਵੇਅ ’ਤੇ ਪੈਂਦੇ ਪਿੰਡਾਂ ਨੂੰ ਇਸ ਸ਼੍ਰੇਣੀ ਵਿੱਚੋਂ ਕੱਢਣ ਦੀ ਗੱਲ ਆਖੀ। ਜਵਾਬ ਵਿੱਚ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੀਟਿੰਗ ਬਜਟ ਸੈਸ਼ਨ ਤੋਂ ਬਾਅਦ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਅੰਤਰਰਾਜੀ ਚੋਰ ਕਾਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਚੋਰੀ ਦੇ 5 ਵਾਹਨ ਬਰਾਮਦ
ਇਸ ਮਾਮਲੇ ਵਿੱਚ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 15-18 ਸਾਲਾਂ ਤੋਂ ਇੱਥੇ ਨਾਜਾਇਜ਼ ਉਸਾਰੀਆਂ ਹੋਈਆਂ ਹਨ। ਉਨ੍ਹਾਂ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਹਾਈ ਕੋਰਟ ਵਿੱਚ ਚੱਲ ਰਹੇ ਕੇਸ ਦਾ ਹਵਾਲਾ ਦਿੱਤਾ। ਇਸ ਦੇ ਨਾਲ ਹੀ ਅੱਜ ਸਾਲ 2021-22 ਦੀ ਕੈਗ ਰਿਪੋਰਟ ਵੀ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੂਰਕ ਮੰਗ ਅਤੇ ਬਿੱਲ ਵੀ ਪੇਸ਼ ਕੀਤਾ ਜਾਣਾ ਹੈ।
ਵੀਡੀਓ ਲਈ ਕਲਿੱਕ ਕਰੋ -: