ਬਠਿੰਡਾ ਜ਼ਿਲ੍ਹੇ ਦੇ ਪੌਸ਼ ਇਲਾਕੇ ਵੀਰ ਕਾਲੋਨੀ ਵਿੱਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਹਥਿਆਰ ਦੀ ਨੋਕ ‘ਤੇ ਘਰ ਅੰਦਰ ਵੜ ਕੇ ਦੋ ਔਰਤਾਂ ਕੋਲੋਂ ਲੁੱਟ ਕੀਤੀ। ਦਿਨ-ਦਿਹਾੜੇ ਹੋਈ ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

ਜਾਣਕਾਰੀ ਮੁਤਾਬਕ ਸ਼ਾਮ ਨੂੰ ਰੇਸ਼ਮ ਰਾਣੀ ਆਪਣੇ ਘਰ ‘ਚ ਦਾਖਲ ਹੋਈ, ਉਸ ਸਮੇਂ ਉਸ ਦੀ ਨੂੰਹ ਵੀ ਘਰ ‘ਚ ਮੌਜੂਦ ਸੀ। ਕੁਝ ਦੇਰ ਬਾਅਦ ਬਾਈਕ ਸਵਾਰ ਤਿੰਨ ਨੌਜਵਾਨ ਸਿੱਧੇ ਘਰ ਅੰਦਰ ਦਾਖਲ ਹੋਏ। ਇੱਕ ਬਦਮਾਸ਼ ਨੇ ਰਿਵਾਲਵਰ ਕੱਢ ਕੇ ਔਰਤਾਂ ਨੂੰ ਧਮਕੀਆਂ ਦਿੱਤੀਆਂ। ਬਦਮਾਸ਼ਾਂ ਨੇ ਅਲਮਾਰੀ ‘ਚੋਂ ਸੋਨੇ ਦੀ ਮੁੰਦਰੀ ਅਤੇ ਚਾਂਦੀ ਦੇ ਕੰਗਣ ਕੱਢ ਲਏ। ਇਸ ਤੋਂ ਇਲਾਵਾ ਹੋਰ ਕੀਮਤੀ ਸਾਮਾਨ ਅਤੇ 30 ਹਜ਼ਾਰ ਰੁਪਏ ਦੀ ਨਕਦੀ ਵੀ ਲੁੱਟ ਲਈ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼! ਇੱਕ ਹਫ਼ਤੇ ਤੱਕ ਪਾਰਾ ਹੋਵੇਗਾ 30 ਤੋਂ ਪਾਰ
ਜਦੋਂ ਔਰਤਾਂ ਨੇ ਰੌਲਾ ਪਾਇਆ ਤਾਂ ਬਦਮਾਸ਼ ਬਾਈਕ ‘ਤੇ ਫ਼ਰਾਰ ਹੋ ਗਏ। ਪੀੜਤਾਂ ਨੇ ਘਟਨਾ ਦੀ ਸੂਚਨਾ ਆਸ-ਪਾਸ ਦੇ ਲੋਕਾਂ ਨੂੰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੀਸੀਟੀਵੀ ਫੁਟੇਜ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਤਿੰਨ ਬਦਮਾਸ਼ ਬਾਈਕ ‘ਤੇ ਫਰਾਰ ਹੋ ਰਹੇ ਹਨ। ਥਾਣਾ ਕੋਤਵਾਲੀ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ।
ਵੀਡੀਓ ਲਈ ਕਲਿੱਕ ਕਰੋ -:
























