ਸੜਕੀ ਹਾਦਸਿਆਂ ਕਾਰਨ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ। ਅਜਿਹਾ ਹਾਦਸਾ ਪਿਛਲੇ ਦਿਨੀ ਬਰਨਾਲਾ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸੁਧਾਰ ਅਤੇ ਬੋਪਾ ਰਾਏ ਸੜਕ ‘ਤੇ ਵਾਪਰਿਆ ਜਿਸ ਵਿੱਚ ਬਰਨਾਲਾ ਦੇ ਪਿੰਡ ਗਹਿਲ ਦੇ ਰਹਿਣ ਵਾਲੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਸ ਵਿੱਚ ਦੋਸਤ ਸਨ ਜੋ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ ਪਰ ਟ੍ਰੈਕਟਰ ਚਾਲਕ ਦੀ ਵੱਡੀ ਲਾਪਰਵਾਹੀ ਕਾਰਨ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕਾਂ ਦੀ ਪਹਿਚਾਨ ਬਰਨਾਲਾ ਦੇ ਪਿੰਡ ਗਹਿਲ ਦੇ ਇੱਕ ਅਤਿ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਨੌਜਵਾਨਾਂ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਪਰਮਿੰਦਰ ਸਿੰਘ, ਆਕਾਸ਼ਦੀਪ ਸਿੰਘ ਅਤੇ ਅੰਮ੍ਰਿਤ ਸਿੰਘ ਵਜੋਂ ਹੋਈ ਹੈ।
1-ਗਰੀਬ ਪਰਿਵਾਰ ਨਾਲ ਸੰਬੰਧਿਤ 19 ਸਾਲ ਦੇ ਪਰਮਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਜੋ ਬੀ.ਏ. ਦੀ ਪੜ੍ਹਾਈ ਕਰ ਰਿਹਾ ਸੀ ਮ੍ਰਿਤਕ ਆਪਣੇ ਰੋਂਦੇ ਕੁਰਲਾਉਂਦੇ ਮਾਪਿਆਂ ਅਤੇ ਦੋ ਭੈਣਾਂ ਨੂੰ ਛੱਡ ਗਿਆ ਜੋ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਪਰਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਰਾਜ ਮਿਸਤਰੀ ਵਜੋਂ ਕੰਮ ਕਰਕੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਮਿਹਨਤ ਕਰ ਰਹੇ ਸਨ। ਪਰ ਕੀ ਪਤਾ ਸੀ ਕਿ ਇਸ ਦਰਦ ਨਾਲ ਹਾਦਸੇ ਵਿੱਚ ਉਹਨਾਂ ਦੇ ਸੁਪਨੇ ਚਕਣਾ ਚੂਰ ਹੋ ਜਾਣਗੇ।
2- 25 ਸਾਲ ਦੇ ਆਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਜੋ ਪਰਿਵਾਰ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾ ਰਹੇ ਸਨ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਆਪਣੇ ਰੋਂਦੇ ਕੁਰਲਾਉਂਦੇ ਮਾਪੇ ਅਤੇ ਇੱਕ ਭੈਣ ਛੱਡ ਗਿਆ।
3-ਜੇਕਰ ਮ੍ਰਿਤਕ ਅੰਮ੍ਰਿਤ ਸਿੰਘ ਪੁੱਤਰ ਜਗਸੀਰ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਇਹ ਨੌਜਵਾਨ ਵੀ ਇੱਕ ਅਤੀ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ ਜੋ 12 ਵੀਂ ਕਲਾਸ ਦੀ ਪੜ੍ਹਾਈ ਤੋਂ ਬਾਅਦ ਆਪਣੇ ਦਿਹਾੜੀ ਮਜ਼ਦੂਰੀ ਕਰਦੇ ਪਿਤਾ ਦੇ ਸੁਪਨੇ ਪੂਰਾ ਕਰਨਾ ਚਾਹੁੰਦਾ ਸੀ ਜੋ ਇਸ ਹਾਦਸੇ ਵਿੱਚ ਆਪਣੀ ਜਾਨ ਗਵਾ ਗਿਆ।
ਮ੍ਰਿਤਕ ਆਪਣੇ ਪਿੱਛੇ ਆਪਣਾ ਛੋਟਾ ਭਰਾ ਅਤੇ ਰੋਂਦੇ ਕੁਰਲਾਂਦੇ ਮਾਪੇ ਛੱਡ ਗਿਆ।
ਇਹ ਵੀ ਪੜ੍ਹੋ : MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”
ਇਸ ਹਾਦਸੇ ਵਿੱਚ ਪਿੰਡ ਗਹਿਲ ਵਿੱਚ ਤਿੰਨੋਂ ਨੌਜਵਾਨਾਂ ਦਾ ਨਮ ਅੱਖਾਂ ਨਾਲ ਹਜ਼ਾਰਾਂ ਦੀ ਤਾਦਾਦ ਦੇ ਵਿੱਚ ਲੋਕਾਂ ਨੇ ਨਮ ਅੱਖਾਂ ਨਾਲ ਪਿੰਡ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਅੰਤਿਮ ਸਸਕਾਰ ਕੀਤਾ। ਤਿੰਨੋਂ ਨੌਜਵਾਨਾਂ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰਾਂ ਵਿੱਚ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਇਸ ਦਰਦਨਾਕ ਹਾਦਸੇ ਵਿੱਚ ਪਿੰਡ ਗਹਿਲ ਵਿੱਚ ਵੀ ਪਿਛਲੇ ਦੋ ਦਿਨਾਂ ਤੋਂ ਚੁੱਲਾ ਨਹੀਂ ਬਲਿਆ। ਮ੍ਰਿਤਕ ਤਿੰਨੋਂ ਨੌਜਵਾਨ ਨੇ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨੇ ਸਨ। ਪਰ ਇਸ ਦਰਦ ਨਾਲ ਹਾਦਸੇ ਵਿੱਚ ਉਹ ਆਪਣੇ ਮਾਪਿਆਂ ਨੂੰ ਰੋਂਦੇ ਕੁਰਲਾਉਂਦੇ ਛੱਡ ਗਏ।
ਪਿੰਡ ਵਿੱਚ ਇਸ ਹਾਦਸੇ ਵਿੱਚ ਪਿੰਡ ਪੰਚਾਇਤਾਂ ਨੇ ਪੰਜਾਬ ਸਰਕਾਰ ਤੋਂ ਅਤੀ ਤਿੰਨੋਂ ਗਰੀਬ ਪਰਿਵਾਰ ਦੇ ਤਿੰਨੋਂ ਨੌਜਵਾਨਾਂ ਨੂੰ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਹੈ। ਤਾਂ ਜੋ ਪਿੱਛੇ ਰਹਿ ਗਏ ਪਰਿਵਾਰ ਨੂੰ ਆਉਣ ਵਾਲੇ ਭਵਿੱਖ ਵਿੱਚ ਸਹਾਰਾ ਬਣ ਸਕੇ। ਉਹਨਾਂ ਪੰਜਾਬ ਸਰਕਾਰ ਤੋਂ ਜਿੱਥੇ ਆਰਥਿਕ ਮੁਆਵਜੇ ਦੀ ਮੰਗ ਕੀਤੀ ਉੱਥੇ ਸੜਕਾਂ ਨੂੰ ਲੈ ਕੇ ਵੀ ਸਰਕਾਰ ਤੋਂ ਇਸਦੇ ਢੁਕਮੇ ਹੱਲ ਦੀ ਮੰਗ ਕੀਤੀ ਹੈ। ਤਾਂ ਜੋ ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰ ਸਕਣ। ਜਿੱਥੇ ਪਿੰਡ ਵਿੱਚ ਤਿੰਨ ਨੌਜਵਾਨਾਂ ਦਾ ਦੁਖੀ ਮਨ ਨਾਲ ਅੰਤਿਮ ਸਸਕਾਰ ਕੀਤਾ ਜਾ ਰਿਹਾ ਸੀ ਉੱਥੇ ਪਿੰਡ ਵਿੱਚ ਇੱਕ ਔਰਤ ਦੀ ਵੀ ਮੌਤ ਹੋਣ ਤੋਂ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਚਾਰ ਚਿਤਾਵਾਂ ਦਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























