ਖੰਨਾ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਵਾਲ-ਵਾਲ ਬਚ ਗਈ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਨਈ ਅਬਾਦੀ ਨੇੜੇ ਇੱਕ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆ ਰਿਹਾ ਸੀ। ਇਸ ਦੌਰਾਨ ਇੱਕ ਟਿੱਪਰ ਨੇ ਪਿੱਛਿਓਂ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਕੁਨਾਲ ਵਜੋਂ ਹੋਈ ਹੈ। ਮ੍ਰਿਤਕ ਦੇ ਵਾਰਸਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਕੁਨਾਲ ਵਾਸੀ ਚੁੰਗੀ ਨੰਬਰ 5 ਖੰਨਾ ਦੀ ਲਾਸ਼ ਨਵਾਂ ਅਬਾਦੀ ਚੌਕ ਕੋਲ ਪਈ ਹੈ। ਜਦੋਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਕੁਨਾਲ ਦੀ ਲਾਸ਼ ਦੇਖੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੁਨਾਲ ਦੀ ਬਾਈਕ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਕਮਿਸ਼ਨਰ ਨੇ ‘ਪੰਜਾਬ ਬੰਦ’ ਦੌਰਾਨ ਸਖ਼ਤ ਚੌਕਸੀ ਤੇ ਜਨਤਕ ਸੁਰੱਖਿਆ ਨੂੰ ਬਣਾਇਆ ਯਕੀਨੀ
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਹ ਹਾਦਸਾ ਨਵਾਂ ਅਬਾਦੀ ਚੌਂਕ ਕੋਲ ਵਾਪਰਿਆ ਹੈ। ਤੁਰੰਤ ਮੌਕੇ ‘ਤੇ ਪਹੁੰਚ ਕੇ ਪਤਾ ਲੱਗਾ ਕਿ ਇਕ ਟਿੱਪਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ, ਜਦਕਿ ਲੜਕੀ ਵੀ ਜ਼ਖਮੀ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: