ਅੱਜ 14 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ। CM ਮਾਨ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ “ਨਿੱਕੀ ਉਮਰੇ ਵੱਡਾ ਸਾਕਾ ਸਿਰਜਣ ਵਾਲੇ ਬਾਬਾ ਫ਼ਤਿਹ ਸਿੰਘ ਜੀ ਦੀ ਨਿਡਰਤਾ ਤੇ ਬੁਲੰਦ ਹੌਸਲਾ ਸਮੁੱਚੀ ਸਿੱਖ ਕੌਮ ਲਈ ਰਾਹ ਦਸੇਰਾ ਹਨ।”

ਸੁਖਬੀਰ ਬਾਦਲ ਸਮੂਹ ਸੰਗਤ ਨੂੰ ਵਧਾਈ ਦਿੰਦੀਆਂ ਕਿਹਾ ਕਿ “ਦਸਮ ਪਿਤਾ ਦੇ ਲਾਡਲੇ ਫਰਜੰਦ ਸਾਹਿਬਜਾਦਾ ਫ਼ਤਿਹ ਸਿੰਘ ਜੀ ਨੇ ਨਿੱਕੀ ਉਮਰੇ ਵੀ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ। ਅਸੀਂ ਅਰਦਾਸ ਕਰਦੇ ਹਾਂ ਕਿ ਗੁਰੂ ਸਾਹਿਬ ਉਨ੍ਹਾਂ ਜਿਹੀ ਨਿਡਰਤਾ ਤੇ ਸਾਹਸ ਹਰ ਸਿੱਖ ਦੀ ਝੋਲੀ ਵਿਚ ਪਾਉਣ।”
ਇਹ ਵੀ ਪੜ੍ਹੋ : ਦਿੱਲੀ-NCR ‘ਚ ਖਤਰਨਾਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ, 500 ਦੇ ਕਰੀਬ AQI… ਗ੍ਰੈਪ-4 ਲਾਗੂ
ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਸਿੱਖ ਇਤਿਹਾਸ ਵਿਚ ਚਮਕਦੇ ਧਰੂ ਤਾਰੇ ਦੇ ਵਾਂਗ ਹਨ। ਉਨ੍ਹਾਂ ਦਾ ਜਨਮ 14 ਦਸੰਬਰ 1699 ਈ: ‘ਚ ਮਾਤਾ ਜੀਤੋ ਜੀ ਦੀ ਕੁੱਖੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। 1705 ਈ ਨੂੰ ਦਸਮੇਸ਼ ਪਿਤਾ ਦੇ ਦੋਵੇਂ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਨੀਹਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਤਿਹਾਸਕਾਰਾਂ ਮੁਤਾਬਕ ਉਸ ਵੇਲੇ ਉਨ੍ਹਾਂ ਦੀ ਉਮਰ 7 ਸਾਲ ਸੀ। ਏਨੀ ਛੋਟੀ ਉਮਰ ‘ਚ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਨੂੰ ਉਹ ਸੂਝ-ਬੂਝ ਸੀ, ਜਿਸ ਨਾਲ ਇਕ ਕੌਮ ਦਾ ਸਿਰ ਉੱਚਾ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
























