ਪੰਜਾਬ ਲਈ ਅੱਜ ਫੈਸਲੇ ਦਾ ਦਿਨ ਹੈ। ਕੁਝ ਘੰਟਿਆਂ ਤੱਕ ਤੈਅ ਹੋ ਜਾਵੇਗਾ ਕੀ ਕੌਣ ਬਣੇਗਾ ਪੰਜਾਬ ਦਾ ਨਵਾਂ ਸਰਦਾਰ। ਭਾਰਤੀ ਚੋਣ ਕਮਿਸ਼ਨ ਨੇ ਅੱਜ ਯਾਨੀ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਪੰਜਾਬ ਦੇ 23 ਜ਼ਿਲ੍ਹਿਆਂ ‘ਚ 66 ਥਾਵਾਂ ‘ਤੇ 117 ਕੇਂਦਰ ਸਥਾਪਤ ਕੀਤੇ ਹਨ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਕੁੱਲ 1,54,69,618 ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ। ਅੱਜ ਹੋਣ ਵਾਲੀਆਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਸਿਆਸੀ ਦਲ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 45 ਕੰਪਨੀਆਂ ਦੇ ਕਰਮਚਾਰੀ ਗਿਣਤੀ ਕੇਂਦਰਾਂ ‘ਤੇ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਗਿਣਤੀ ਪ੍ਰਕਿਰਿਆ ਲਈ ਲਗਭਗ 7,500 ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਇੱਕ “ਪੈਦਲ ਚੱਲਣ ਵਾਲਾ ਜ਼ੋਨ” ਘੋਸ਼ਿਤ ਕੀਤਾ ਗਿਆ ਹੈ ਅਤੇ ਕਿਸੇ ਨੂੰ ਵੀ ਉਸ ਜ਼ੋਨ ਵਿੱਚ ਗੱਡੀ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗਿਣਤੀ ਕੇਂਦਰਾਂ ਵਿੱਚ ਅਣਅਧਿਕਾਰਤ ਵਿਅਕਤੀਆਂ ਦੇ ਦਾਖਲੇ ਨੂੰ ਰੋਕਣ ਲਈ ਤਿੰਨ-ਪੱਧਰੀ ਚੌਕੀਦਾਰੀ ਪੁਆਇੰਟ ਬਣਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: