ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਐਲਾਨਿਆ ਗਿਆ ਹੈ।
ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 29 ਜੂਨ ਨੂੰ ਪੰਜਾਬ ਵਿੱਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤੇਜ਼ ਬਾਰਿਸ਼ ਤੇ ਬਿਜਲੀ ਡਿੱਗਣ ਦੇ ਆਸਾਰ ਹਨ। ਜਦਕਿ 30 ਜੂਨ ਨੂੰ ਵੀ ਪੂਰੇ ਸੂਬੇ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ 26 ਜੂਨ ਨੂੰ ਹੋਈ ਪਹਿਲੀ ਮਾਨਸੂਨ ਦੀ ਬਾਰਿਸ਼ ਨੇ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਜ਼ਰੂਰ ਦਿੱਤੀ ਸੀ, ਪਰ ਬਾਰਿਸ਼ ਤੋਂ ਬਾਅਦ ਫਿਰ ਤੇਜ਼ ਧੁੱਪ ਨੇ ਨਮੀ ਅਤੇ ਗਰਮੀ ਨੂੰ ਵਧਾ ਦਿੱਤਾ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੰਮ੍ਰਿਤਸਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਘੱਟ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਹੋਜਰੀ ਵਪਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ‘ਚ ਲਿਖੀ ਵਜ੍ਹਾ
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 38.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਤਾਪਮਾਨ 29.5 ਡਿਗਰੀ, ਫਿਰੋਜ਼ਪੁਰ ਦਾ 29 ਡਿਗਰੀ, ਫਾਜ਼ਿਲਕਾ ਦਾ 28.7 ਡਿਗਰੀ ਅਤੇ ਜਲੰਧਰ ਦੇ ਨੂਰਮਹਿਲ ਦਾ 29.3 ਡਿਗਰੀ ਰਿਹਾ।
ਵੀਡੀਓ ਲਈ ਕਲਿੱਕ ਕਰੋ -:
























