ਪਿਛਲੇ ਇਕ ਸਾਲ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਣ ਲਈ ਟੋਲ ਨਹੀਂ ਭਰਨਾ ਪੈ ਰਿਹਾ ਸੀ, ਤਾਂ ਹੁਣ ਫਾਸਟੈਗ ਰੀਚਾਰਜ ਕਰਾ ਕੇ ਰੱਖ ਲਓ ਕਿਉਂਕਿ ਕਿਸਾਨਾਂ ਨੇ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ।
ਹੁਣ ਟੋਲ ਪਲਾਜ਼ੇ ਦੁਬਾਰਾ ਸ਼ੁਰੂ ਹੋ ਸਕਦੇ ਹਨ। ਕਿਸਾਨਾਂ ਨੇ ਪੰਜਾਬ ਵਿੱਚ 15 ਦਸੰਬਰ ਤੋਂ ਸਾਰੇ ਧਰਨੇ ਖ਼ਤਮ ਕਰਨ ਦੀ ਗੱਲ ਆਖੀ ਹੈ, ਯਾਨੀ ਉਸੇ ਦਿਨ ਤੋਂ ਹੀ ਟੋਲ ਪਲਾਜ਼ਾ ਤੋਂ ਲੰਘਣ ਲਈ ਟੋਲ ਟੈਕਸ ਦੇਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਕਿਸਾਨਾਂ ਨੇ ਬੁਲਾਈ ਫ਼ਤਿਹ, ਦਿੱਲੀ ਬਾਰਡਰਾਂ ਤੋਂ ਇਤਿਹਾਸਕ ਮੋਰਚਾ ਚੁੱਕਣ ਦਾ ਕੀਤਾ ਐਲਾਨ
ਕਿਸਾਨਾਂ ਨੇ ਅੰਦੋਲਨ ਮੁਲਤਵੀ ਕਰਨ ਦਾ ਇਹ ਵੱਡਾ ਐਲਾਨ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੀ ਅਧਿਕਾਰਤ ਚਿੱਠੀ ਮਗਰੋਂ ਲਿਆ ਗਿਆ ਹੈ। ਹਾਲਾਂਕਿ, ਕਿਸਾਨ ਆਗੂ ਗੁਰਨਾਮ ਚੜੂਨੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਵਾਅਦੇ ਤੋਂ ਇੱਧਰ ਉੱਧਰ ਹੋਈ ਤਾਂ ਅੰਦੋਲਨ ਮੁੜ ਹੋ ਸਕਦਾ ਹੈ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕਰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ 9 ਦਸੰਬਰ ਯਾਨੀ ਕਿ ਅੱਜ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ‘ਫਤਿਹ ਅਰਦਾਸ’ ਕੀਤੀ ਜਾਵੇਗੀ। ਜਿਸ ਤੋਂ ਬਾਅਦ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: