ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਾ ਸੰਘਿਆਂ ਦੇ ਜੰਮਪਲ ਨਾਮਵਰ ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਅਕਾਲ ਚਲਾਣਾ ਕਰ ਗਏ ਹਨ। ਬਿਮਾਰੀ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਖਿਡਾਰੀ ਦੇ ਅਕਾਲ ਚਲਾਣੇ ਨਾਲ ਖੇਡ ਜਗਤ ਵਿੱਚ ਸੋਗ ਪਸਰ ਗਿਆ ਹੈ।
ਜਾਣਕਾਰੀ ਅਨੁਸਾਰ ਸੰਖੇਪ ਬਿਮਾਰੀ ਉਪਰੰਤ ਜਲੰਧਰ ਦੇ ਪੀ.ਜੀ.ਆਈ. ਹਸਪਤਾਲ ਵਿਚ ਦਾਖ਼ਲ ਹੋਏ ਜਿਥੋਂ ਕਿਡਨੀ ਫ਼ੇਲ੍ਹ ਹੋ ਜਾਣ ਕਾਰਨ ਦੂਜੇ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਆਖਰੀ ਸਾਹ ਲਏ। ਕੱਬਡੀ ਦੇ ਰੁਸਤਮ ਕਹੇ ਜਾਂਦੇ ਜੀਤੇ ਮੌੜ ਨੇ ਆਪਣੇ ਸਮੇਂ ਸਾਰੇ ਘਾਗ ਕਬੱਡੀ ਖਿਡਾਰੀ ਫੜਨ ਦਾ ਮਾਣ ਹਾਸਿਲ ਕੀਤਾ ਹੈ। ਜੀਤਾ ਮੌੜ ਕਬੱਡੀ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਦਾ ਭਤੀਜਾ ਸੀ।
ਇਹ ਵੀ ਪੜ੍ਹੋ : ਭਲਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ ਬੈਠਕ
ਵੀਡੀਓ ਲਈ ਕਲਿੱਕ ਕਰੋ -:
