ਮੋਗਾ ਦੇ ਚੜਿੱਕ ਰੋਡ ‘ਤੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ ਦੀ ਜ਼ੋਰਦਾਰ ਟੱਕਰ ਹੋ ਗਈ। ਜਿਸ ਵਿੱਚ ਈ-ਰਿਕਸ਼ਾ ਸਵਾਰ 13 ਸਾਲ ਦੇ ਮਸੂਮ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਜੋਤ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਰੀ ਅਨੁਸਾਰ ਗੁਰਮਨ ਜੋਤ ਆਪਣੇ ਪਿਤਾ ਨਾਲ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਇਕ ਟ੍ਰੈਕਟਰ-ਟ੍ਰਾਲੀ ਈ-ਰਿਕਸ਼ਾ ਨਾਲ ਜਾ ਟਕਰਾਈ। ਹਾਦਸੇ ਵਿੱਚ ਦੋਵੇਂ ਪਿਓ ਅਤੇ ਪੁੱਤ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ। ਇੱਥੇ ਡਾਕਟਰ ਵੱਲੋਂ ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’
ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੋਗਾ ਤੋਂ ਆਪਣੇ ਪਿੰਡ ਜਾ ਰਹੇ ਸਨ ਤਾਂ ਉਨ੍ਹਾਂ ਦੇ ਈ-ਰਿਕਸ਼ਾ ਦੀ ਦੂਜੇ ਪਾਸੇ ਤੋਂ ਟੱਕਰ ਹੋ ਗਈ, ਜਿਸ ‘ਚ ਦੋਵੇਂ ਗੰਭੀਰ ਜ਼ਖਮੀ ਹੋ ਗਏ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਅਤੇ ਇਸ ਹਾਦਸੇ ‘ਚ ਇਕ ਬੱਚੇ ਦੀ ਮੌਤ ਹੋ ਗਈ ਹੈ, ਜਿਸ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: