ਪੰਜਾਬ ਸਰਕਾਰ ਹੁਣ ਸੂਬੇ ਵਿੱਚ ਟ੍ਰੈਫਿਕ ਸੈਂਸਸ ਕਰਾਏਗੀ। ਟ੍ਰੈਫਿਕ ਸੈਂਸਸ ਵਿੱਚ ਸੂਬੇ ਭਰ ਦੇ ਜ਼ਿਲ੍ਹਿਆਂ ਵਿੱਚ ਸੜਕਾਂ ਦੇ ਪੁਨਰ ਨਿਰਮਾਣ, ਚੌੜਾਕਰਨ, ਕਾਲੇ ਧੱਬਿਆਂ ਨੂੰ ਹਟਾਉਣ ਸੰਬੰਧੀ ਸਰਕਾਰ ਨੂੰ ਜਾਣਕਾਰੀ ਦਿੱਤੀ ਜਾਵੇਗੀ। ਟ੍ਰੈਫਿਕ ਸੈਂਸਸ 30 ਸਤੰਬਰ ਤੱਕ ਕੀਤਾ ਜਾਵੇਗੀ ਅਤੇ ਸਰਕਾਰ ਨੂੰ ਇੱਕ ਰਿਪੋਰਟ ਸੌਂਪੀ ਜਾਵੇਗੀ। ਰਿਪੋਰਟ ਦੇ ਆਧਾਰ ‘ਤੇ, ਸੂਬੇ ਵਿੱਚ ਸੜਕਾਂ ਦੀ ਮੌਜੂਦਾ ਸਥਿਤੀ ਵਿੱਚ ਸੁਧਾਰ ਕੀਤਾ ਜਾਵੇਗਾ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟ੍ਰੈਫਿਕ ਸੈਂਸਸ ਸੜਕਾਂ ਦੇ ਨਵੀਨੀਕਰਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਰਾਹੀਂ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕਦਾ ਹੈ, ਜਿਸ ਨਾਲ ਹਾਦਸਿਆਂ ਵਿੱਚ ਕੀਮਤੀ ਜਾਨਾਂ ਅਤੇ ਜਾਇਦਾਦ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇਗਾ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੂਬੇ ਦੀਆਂ ਸੜਕਾਂ ਅਤੇ ਪੁਲਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਮੀਟਿੰਗ ਕੀਤੀ। ਇਸ ਵਿੱਚ ਵੱਖ-ਵੱਖ ਯੋਜਨਾਵਾਂ ਅਤੇ ਖਾਸ ਕਰਕੇ ਲਿੰਕ ਸੜਕਾਂ ਨਾਲ ਸਬੰਧਤ ਪ੍ਰਸਤਾਵਿਤ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ : ‘ਉਡਾਣ ਤੋਂ ਪਹਿਲਾਂ ਜਹਾਜ਼…’, ਪਲੇਨ ਹਾ/ਦਸੇ ‘ਤੇ ਏਅਰ ਇੰਡੀਆ ਦੇ CEO ਨੇ ਦਿੱਤਾ ਵੱਡਾ ਬਿਆਨ
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਰਵੀ ਭਗਤ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਸਮੇਤ ਵਿਸ਼ੇਸ਼ ਸਕੱਤਰ ਹਰਗੁਣਜੀਤ ਕੌਰ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: