ਚੰਡੀਗੜ੍ਹ-ਖਰੜ ਹਾਈਵੇਅ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬੰਦੇ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾਂ ਜਸਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਆਪਣੀ ਭੈਣ ਦਾ ਘਰ ਵਸਾਉਣ ਲਈ ਜਾ ਰਿਹਾ ਸੀ ਪਰ ਰਾਹ ਵਿਚ ਹੀ ਇਹ ਭਾਣਾ ਵਾਪਰ ਗਿਆ ਤੇ ਦਰਦਨਾਕ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ।
ਹਾਦਸਾ ਚੰਡੀਗੜ੍ਹ-ਖਰੜ ਹਾਈਵੇ ‘ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਦੀ ਭੈਣ ਦਾ ਆਪਣੇ ਪਤੀ ਨਾਲ ਕੁਝ ਮਨ-ਮੁਟਾਵ ਚੱਲ ਰਿਹਾ ਸੀ। ਇਸ ਗੱਲ ਨੂੰ ਸੁਲਝਾਉਣ ਲਈ ਜਸਵਿੰਦਰ ਸਿੰਘ ਆਪਣੀ ਪਤਨੀ ਬਲਜੀਤ ਕੌਰ ਦੇ ਨਾਲ ਭੈਣ ਦੇ ਘਰ ਜਾ ਰਿਹਾ ਸੀ ਕਿ ਉਹ ਆਪਣੇ ਜੀਜੇ ਨੂੰ ਮਨਾ ਕੇ ਆਪਣੀ ਭੈਣ ਦਾ ਘਰ ਵਸਾ ਆਵੇ ਪਰ ਰਾਹ ਵਿਚ ਉਨ੍ਹਾਂ ਦੀ ਕਾਰ ਦੀ ਦੂਜੀ ਗੱਡੀ ਨਾਲ ਟੱਕਰ ਹੋ ਗਈ ਤੇ ਕਾਰ ਪਲਟ ਕੇ ਡਿਵਾਈਡਰ ਵਿਚ ਜਾ ਵੱਜੀ।
ਇਹ ਵੀ ਪੜ੍ਹੋ : ਭੱਜ ਕੇ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇਸ ਪਿੰਡ ਦੀ ਪੰਚਾਇਤ ਨੇ ਪਾਏ ਮਤੇ
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਪਤਨੀ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਕੋਈ
ਵੀਡੀਓ ਲਈ ਕਲਿੱਕ ਕਰੋ -:
