ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।
ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਉਨਟਾਰੀਓ ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਇੱਕ ਟਰੱਕ ਹਾਦਸਾ ਵਾਪਰਿਆ। ਜਿਸ ਵਿੱਚ ਇੱਕ 25 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਇਸ ਪੰਜਾਬੀ ਨੌਜਵਾਨ ਦਾ ਟਰੱਕ ਹਾਈਵੇ ‘ਤੇ ਅੱਗੇ ਜਾ ਰਹੇ ਇੱਕ ਹੋਰ ਟਰੱਕ ਨਾਲ ਟਕਰਾ ਗਿਆ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਮਾਰੇ ਗਏ ਪੰਜਾਬੀ ਨੌਜਵਾਨ ਦੀ ਪਹਿਚਾਣ ਸ਼ਰਨ ਵਜੋਂ ਹੋਈ ਹੈ। ਸ਼ਰਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਦਾ ਰਹਿਣ ਵਾਲਾ ਸੀ। ਇਸ ਘਟਨਾ ਸਬੰਧੀ ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਟਾਰੀਓ ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਸ਼ਰਨ ਦਾ ਟਰੱਕ ਅੱਗੇ ਜਾ ਰਹੇ ਟਰੱਕ ਦੇ ਨਾਲ ਟਕਰਾ ਗਿਆ, ਜਿਸ ਕਾਰਨ ਸ਼ਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਸ਼ਰਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: