trains start in punjab: ਕੇਂਦਰੀ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਤੋਂ ਫਿਰ ਪੰਜਾਬ ਵਿੱਚ ਰੇਲ ਗੱਡੀਆਂ ਜਲਦੀ ਹੀ ਚੱਲਣਗੀਆਂ। ਰੇਲਵੇ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਪੱਤਰ ਮਿਲਿਆ ਹੈ। ਰੇਲਵੇ ਸੂਤਰਾਂ ਅਨੁਸਾਰ ਸੋਮਵਾਰ ਨੂੰ ਜਾਂਚ ਦੇ ਕੰਮ ਨੂੰ ਪੂਰਾ ਕਰਨ ਤੋਂ ਬਾਅਦ ਰੇਲ ਗੱਡੀਆਂ ਦੇ ਚੱਲਣ ਦੀ ਉਮੀਦ ਹੈ। ਰੇਲਵੇ ਮੰਤਰਾਲੇ ਦੇ ਟਵੀਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਮਾਲ ਰੇਲ ਗੱਡੀਆਂ ਅਤੇ ਯਾਤਰੀ ਰੇਲ ਗੱਡੀਆਂ ਚਲਾਉਣ ਲਈ ਰੇਲਵੇ ਟਰੈਕ ਸੋਮਵਾਰ ਤੋਂ ਖਾਲੀ ਕਰਨ ਬਾਰੇ ਸੂਚਿਤ ਕੀਤਾ ਹੈ। ਕਿਸਾਨਾਂ ਦੁਆਰਾ ਟਰੈਕ ਖਾਲੀ ਕਰਨ ਤੋਂ ਬਾਅਦ ਰੇਲਵੇ ਇਸ ਦੇ ਨਿਰੀਖਣ ਅਤੇ ਜ਼ਰੂਰੀ ਮੁਰੰਮਤ ਦੇ ਬਾਅਦ ਰੇਲ ਗੱਡੀਆਂ ਨੂੰ ਸ਼ੁਰੂ ਕਰ ਦੇਵੇਗਾ।
ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਅੱਜ ਤੋਂ ਪੰਜਾਬ ਵਿੱਚ ਰੇਲਵੇ ਵਲੋਂ ਆਪਣੀ ਸੇਵਾ ਨੂੰ ਸ਼ੁਰੂ ਕੀਤਾ ਜਾਵੇਗਾ। ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰ ਕਿਹਾ, “ਪੰਜਾਬ ਵਿੱਚ ਰਲੇਵੇਂ ਲਾਈਨਾਂ ਤੇ ਚੱਲ ਰਹੇ ਧਰਨੇ ਪ੍ਰਦਰਸ਼ਨ ਖਤਮ ਹੋਣ ਕਾਰਨ, ਭਾਰਤੀ ਰੇਲਵੇ 23 ਤਰੀਕ ਤੋਂ ਪੰਜਾਬ ਅਤੇ ਪੰਜਾਬ ਤੋਂ ਦੂਜੇ ਰਾਜਾਂ ਲਈ ਜਾਣ ਵਾਲੀਆਂ ਰੇਲ ਗੱਡੀਆਂ ਸ਼ੁਰੂ ਕਰਨ ਜਾਂ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਰੇਲ ਗੱਡੀਆਂ ਦੇ ਕੰਮਕਾਜ ਵਿੱਚ ਆਈ ਮੁਸ਼ਕਿਲ ਦੇ ਦੂਰ ਹੋਣ ਕਾਰਨ ਯਾਤਰੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।” ਪੰਜਾਬ ਵਿੱਚ ਕਿਸਾਨ ਯੂਨੀਅਨ ਨੇ ਅੱਜ ਤੋਂ ਰੇਲ ਸੇਵਾ ਦੁਬਾਰਾ ਸ਼ੁਰੂ ਕਰਨ ‘ਤੇ ਸਹਿਮਤੀ ਜਤਾਈ ਹੈ। ਇਹ ਸਮਝੌਤਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਗੱਲਬਾਤ ਤੋਂ ਬਾਅਦ ਹੋਇਆ ਸੀ। ਕਿਸਾਨ ਜਥੇਬੰਦੀਆਂ ਲੰਮੇ ਸਮੇਂ ਤੋਂ ਅੰਦੋਲਨ ਕਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਨੇ ਕਈ ਮੰਗਾਂ ਕੀਤੀਆਂ ਹਨ, ਜਿਨ੍ਹਾਂ ਵਿੱਚ ਕੇਂਦਰ ਸਰਕਾਰ ਦੁਆਰਾ ਹਾਲ ਹੀ ਵਿੱਚ ਪਾਸ ਕੀਤੇ ਗਏ ਫਾਰਮ ਬਿਲਾਂ ਦੇ ਵਿਰੋਧ ਨੂੰ ਵਾਪਿਸ ਲੈਣਾ ਸ਼ਾਮਿਲ ਹੈ।
ਇਹ ਵੀ ਦੇਖੋ : ਤੈਨੂੰ ਦਿੱਲੀਏ ਇਕੱਠ ਪਰੇਸ਼ਾਨ ਕਰੂਗਾ, ਪਰ ਫਸਲਾਂ ਦਾ ਫੈਸਲਾ ਕਿਸਾਨ ਕਰੂਗਾ : Kanwar Grewal