ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਅੱਜ ਆਈ. ਪੀ. ਐੱਸ. ਗੁਰਿੰਦਰ ਸਿੰਘ ਢਿੱਲੋਂ ਦਾ ਟਰਾਂਸਫਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਜਲੰਧਰ ਰੇਂਜ ਦੇ ਆਈ. ਜੀ. ਪੀ. ਬਣਾ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।