ਸ਼ੰਭੂ ਮੋਰਚੇ ’ਤੇ ਬਿਜਲੀ ਦੀ ਆ ਰਹੀ ਸਮੱਸਿਆ ਅਤੇ ਹੋਰ ਮੰਗਾਂ ਨੂੰ ਲੈ ਕੇ ਗਗਨ ਚੌਕ ਵਿਖੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ ਸੀ। ਪਰ ਇਸ ਧਰਨੇ ਨੂੰ ਮੀਟਿੰਗ ਵਿਚ ਬਦਲ ਕੇ ਪਟਿਆਲਾ ਦੇ ਏ.ਡੀ.ਸੀ. (ਡਿਵੈਲਪਮੈਂਟ) ਡਾ. ਰਾਜਿੰਦਰ ਸਿੰਘ ਆਈ.ਏ.ਐੱਸ. ਨੇ ਕਿਸਾਨ ਵਫਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।
ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕਦੀ ਨਜ਼ਰ ਆਈ ਤੇ ਬਿਜਲੀ ਦੇ ਟ੍ਰਾਂਸਫਾਰਮਰ ਸ਼ੰਭੂ ਮੋਰਚਾ ’ਤੇ ਤੁਰੰਤ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਜਿੰਨੀਆਂ ਵੀ ਮੰਗਾ ਸਨ ਉਸ ਹਰ ਮੰਗ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਕਿਸਾਨਾਂ ਦੀਆਂ ਮੰਗਾ ਵਿੱਚ ਫੌਗਿੰਗ, ਡਾਕਟਰ ਦੀ ਮੌਜੂਦਗੀ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਜਾ ਕੇ ਕੀਤੇ ਜਾਣ ਵਾਲੇ ਸੰਘਰਸ਼ ਦੀ ਲੜੀ ਤਹਿਤ ਹਰਿਆਣਾ ਸਰਕਾਰ ਵੱਲੋਂ ਦਿੱਲੀ ਨੂੰ ਜਾਣ ਵਾਲੇ ਰਾਹ ਨੂੰ ਬੰਦ ਕੀਤੇ ਜਾਣ ਦੇ ਚਲਦਿਆਂ ਕਿਸਾਨਾਂ ਨੂੰ ਪੰਜਾਬ ਦੇ ਦੋ ਪ੍ਰਮੁੱਖ ਬਾਰਡਰਾਂ ਸ਼ੰਭੂ ਤੇ ਖਨੌਰੀ ਵਿਖੇ ਲੰਮੇ ਸਮੇਂ ਤੋਂ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਵਲੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਲਾਲੀਪੋਪ ਨਾ ਲੈ ਕੇ ਸੰਘਰਸ਼ ਜਾਰੀ ਰੱਖਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: