ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ ‘ਤੇ ਫੈਲੀਆਂ ਅਫਵਾਹਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਦਾ ਮੁਫਤ ਸਫਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਕਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 1 ਜੂਨ ਤੋਂ ਪੰਜਾਬ ਸਰਕਾਰ ਵੱਲੋਂ ਇਹ ਮੁਫਤ ਸੇਵਾ ਬੰਦ ਕਰ ਦਿੱਤੀ ਜਾਵੇਗੀ। ਇਸ ‘ਤੇ ਭੁੱਲਰ ਨੇ ਕਿਹਾ ਕਿ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ‘ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ। । ਸ. ਭੁੱਲਰ ਨੇ ਕਿਹਾ ਕਿ ਗਲਤ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਦੇਣ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ ਤੇ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀ ਇਸ ਨੂੰ ਜਾਰੀ ਰੱਖਿਆ ਗਿਆ ਹੈ। ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।