ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਰਾਤ ਮੁਕਤਸਰ ਕੋਟਕਪੂਰਾ ਰੋਡ ਬਾਈਪਾਸ ਉੱਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰਾਲੇ ਦੇ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਰਾਤ ਕਰੀਬ 10 ਵਜੇ ਦਾ ਦੱਸਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇੱਕ ਮੋਟਰਸਾਈਕਲ ‘ਤੇ 3 ਨੌਜਵਾਨ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸਨ ਜਦੋਂ ਉਹ ਕੋਟਕਪੂਰਾ ਰੋਡ ਤੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਤਿੰਨਾਂ ਨੌਜਵਾਨਾਂ ਨੂੰ ਦਰੜ ਦਿੱਤਾ। ਟਰਾਲੇ ਦੀ ਰਫ਼ਤਾਰ ਇੰਨੀ ਜਿਆਦਾ ਸੀ ਕਿ ਉਹ ਨੌਜਵਾਨਾਂ ਨੂੰ ਘੜੀਸਦਾ ਹੋਇਆ ਕਾਫੀ ਦੂਰ ਤੱਕ ਲੈ ਗਿਆ। ਇਸ ਭਿਆਨਕ ਹਾਦਸੇ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ।
ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਦਾਖਲ ਕਰਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਨੂਰ ਕੁਮਾਰ ਤੇ ਭਾਰਤ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਉਮਰ ਕਰੀਬ 19 ਸਾਲ ਦੱਸੀ ਜਾ ਰਹੀ ਹੈ। ਇਹ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਇਹ ਤਿੰਨੋ ਨੌਜਵਾਨ ਕੋਰੀਅਰ ਸਪਲਾਈ ਦਾ ਕੰਮ ਕਰਦੇ ਸਨ।
ਇਹ ਵੀ ਪੜ੍ਹੋ : ਸ਼ੰਭੂ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਮੁੜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ SHO ਮਲਕੀਤ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਟਰਾਲੇ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਮਲਕੀਤ ਸਿੰਘ ਨੇ ਦੱਸਿਆ ਕਿ ਟਰਾਲੇ ਦੇ ਚਾਲਕ ਦੀ ਲਾਪਰਵਾਹੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਦੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ ਤੇ ਇੱਕ ਨੌਜਵਾਨ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: