ਸੜਕਾਂ ਤੇ ਪਏ ਡੂੰਘੇ-ਡੂੰਘੇ ਟੋਇਆ ਕਾਰਨ ਅਕਸਰ ਹੀ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ। ਤਾਜ਼ਾ ਮਾਮਲਾ ਸਮਾਣਾ ਭਵਾਨੀਗੜ੍ਹ ਰੋਡ ਤੋਂ ਸਾਹਮਣੇ ਆਇਆ ਹੈ। ਇੱਥੇ ਸਥਿਤ ਪਿੰਡ ਬਲਦ ਦੇ ਨੇੜੇ ਸੜਕ ‘ਤੇ ਪਏ ਡੂੰਘੇ ਟੋਏ ਤੋਂ ਬਚਾਉਂਦਿਆਂ ਟਰਾਲੇ ਅਤੇ ਪਿਕਅਪ ਗੱਡੀ ਦੀ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਪਿਕਅੱਪ ਗੱਡੀ ਦੇ ਡ੍ਰਾਈਵਰ ਦੀ ਮੌਤ ਹੋ ਗਈ।
ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਐੱਸ. ਐੱਸ. ਐੱਫ. ਟੀਮ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ. ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਕਾਰਵਾਈ ਕਰਦਿਆਂ ਮ੍ਰਿਤਕ ਡ੍ਰਾਈਵਰ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਟੱਕਰ ਇਨੀ ਜ਼ਬਰਦਸਤ ਸੀ ਕਿ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
ਇਹ ਵੀ ਪੜ੍ਹੋ : ਸਮੀਨ ਸੈਂਡਲਸ ਦੀਆਂ ਵਧੀਆਂ ਮੁਸ਼ਕਿਲਾਂ! HC ਦੇ ਵਕੀਲ ਨੇ ਗਾਇਕਾ ਖਿਲਾਫ਼ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਦਿੱਤੀ ਸ਼ਿਕਾਇਤ
ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਐੱਫ. ਦੀ ਪੁਲਿਸ ਅਧਿਕਾਰੀ ਮਨਦੀਪ ਕੌਰ ਨੇ ਦੱਸਿਆ ਕਿ ਸਾਨੂੰ ਫੋਨ ਰਾਹੀਂ ਇਸ ਦੀ ਸੂਚਨਾ ਮਿਲੀ ਸੀ ਅਤੇ ਮੌਕੇ ਤੇ ਪਹੁੰਚ ਕੇ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਿਕ ਨੂੰ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਮ੍ਰਿਤਕ ਡ੍ਰਾਈਵਰ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਲਖਬੀਰ ਸਿੰਘ ਪਿੰਡ ਮਤੋਈ ਨੇੜੇ ਮਲੇਰਕੋਟਲਾ ਦਾ ਰਹਿਣ ਵਾਲਾ ਸੀ।
ਵੀਡੀਓ ਲਈ ਕਲਿੱਕ ਕਰੋ -:
