ਪਿੰਡ ਘਨੁਪੁਰ ਨੇੜੇ ਗੁਰਦੁਆਰਾ ਸੰਗਤਸਰ ਦੇ ਮੇਲੇ ਨੂੰ ਲੈ ਕੇ ਚੱਲ ਰਹੀ ਸੇਵਾ ਦੌਰਾਨ ਹਾਈਵੋਲਟੇਜ ਤਾਰਾਂ ਦੀ ਚਪੇਟ ਵਿੱਚ ਆਉਣ ਕਾਰਨ ਪਿੰਡ ਕਾਲੇ ਨਜ਼ਦੀਕ ਦੇ ਇੱਕ ਵਿਅਕਤੀ ਦੀ ਮੌ.ਤ ਹੋ ਗਈ ਹੈ, ਜਦਕਿ 25 ਦੇ ਕਰੀਬ ਸ਼ਰਧਾਲੂਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਇਨ੍ਹਾਂ ਜ਼ਖਮੀਆਂ ਵਿੱਚ ਇੱਕ ਹੀ ਪਰਿਵਾਰ ਦੇ 15 ਮੈਂਬਰ ਸ਼ਾਮਿਲ ਹਨ।
ਇਸ ਸਬੰਧੀ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਅਤੇ ਕੈਪਟਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਕਰਨੈਲ ਸਿੰਘ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਸੇਵਾ ਕਰਨ ਗਿਆ ਸੀ। ਸੇਵਾ ਕਰਨ ਤੋਂ ਬਾਅਦ ਜਦੋਂ ਉਸ ਦਾ ਭਰਾ ਜਦੋਂ ਟਰਾਲੀ ਵਿਚ ਸੰਗਤ ਸਮੇਤ ਪਿੰਡ ਵਡਾਲਾ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਉਨ੍ਹਾਂ ਦੀ ਟਰਾਲੀ ਖੇਤਾਂ ਨੇੜੇ ਡਿੱਗੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿੱਚ ਆ ਗਈ। ਇਸ ਕਾਰਨ ਟਰਾਲੀ ਵਿੱਚ ਬੈਠੀ ਸੰਗਤ ਨੂੰ ਕਰੰਟ ਲੱਗ ਗਿਆ।
ਇਹ ਵੀ ਪੜ੍ਹੋ: ਭਿਅੰਕਰ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ‘ਚ ਪਏਗਾ ਮੀਂਹ, 10-12 ਡਿੱਗਰੀ ਡਿੱਗੇਗਾ ਪਾਰਾ
ਟਰੈਕਟਰ ਚਾਲਕ ਨੇ ਕਿਸੇ ਤਰ੍ਹਾਂ ਤੇਜ਼ ਰਫਤਾਰ ਨਾਲ ਟਰਾਲੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਪਿੰਡ ਕਾਲੇ ਦੇ ਰਹਿਣ ਵਾਲੇ ਕਰਨੈਲ ਸਿੰਘ ਦੀ ਕਰੰਟ ਲਗਣ ਨਾਲ ਮੌ.ਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਸਮੇਤ 25 ਲੋਕ ਝੁਲਸ ਗਏ । ਜਿਨ੍ਹਾਂ ਨੂੰ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਬਿਜਲੀ ਮਹਿਕਮੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਕਰਨੈਲ ਸਿੰਘ ਦੀ ਲਾ.ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: