ਬਰਨਾਲਾ ਦੇ ਪਿੰਡ ਹੰਢਿਆਇਆ ਤੋਂ ਬਹੁਤ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸੁਰਜੀਤ ਕੌਰ(28) ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸੁਰਜੀਤ ਕੌਰ ਪਤੀ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਸੀ। ਇਸ ਲਈ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅਜੇ ਉਸ ਦੇ ਵਿਆਹ ਨੂੰ ਜ਼ਿਆਦਾ ਸਮਾਂ ਵੀ ਨਹੀਂ ਹੋਇਆ ਸੀ। ਪਤੀ ਉਸ ਨਾਲ ਅਕਸਰ ਕੁੱਟਮਾਰ ਕਰਦਾ ਸੀ ਤੇ ਉਸ ਨੂੰ ਪ੍ਰੇਸ਼ਾਨ ਕਰਦਾ ਸੀ। ਸੁਰਜੀਤ ਕੌਰ ਦੀ ਮੌਤ ਨਾਲ ਡੇਢ ਸਾਲ ਦੀ ਛੋਟੀ ਬੱਚੀ ਦੇ ਸਿਰ ਤੋਂ ਮਾਂ ਦਾ ਸਾਇਆ ਉਠ ਗਿਆ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ ‘ਚੋਂ ਬਰਾਮਦ ਹੋਈ ਦੇ/ਹ, ਵੈਲਡਿੰਗ ਦਾ ਕੰਮ ਕਰਦਾ ਸੀ ਮ੍ਰਿਤਕ
ਔਰਤ ਦੇ ਪਰਿਵਾਰ ਵਾਲਿਆਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਪੁਲਿਸ ਨੇ 306 ਆਈ.ਪੀ.ਸੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: