ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਵੱਲੋਂ ਟੀਮਾਂ ਬਣਾ ਕੇ ਥਾਂ-ਥਾਂ ‘ਤੇ ਛਾਪੇ ਮਾਰੇ ਜਾ ਰਹੇ ਹਨ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਸਖਤੀ ਵਰਤਦੇ ਹੋਏ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਇਸੇ ਤਹਿਤ ਲੁਧਿਆਣਾ ਪੁਲਿਸ ਨੂੰ ਸਫਲਤਾ ਮਿਲੀ ਹੈ। ਬੀਤੀ ਰਾਤ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰਿਆ ਹੋਇਆ ਟਰੱਕ ਫੜਿਆ ਗਿਆ। ਇਸ ਟਰੱਕ ਵਿਚੋਂ 580 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇੰਨੀ ਵੱਡੀ ਗਿਣਤੀ ਵਿਚ ਸ਼ਰਾਬ ਦੀਆਂ ਪੇਟੀਆਂ ਆਖਿਰ ਸ਼ਹਿਰ ਵਿਚ ਕਿਵੇਂ ਦਾਖਲ ਹੋਈਆਂ। ਪੁਲਿਸ ਵੱਲੋਂ ਸ਼ਰਾਬ ਨਾਲ ਭਰਿਆ ਟਰੱਕ ਜ਼ਬਤ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸਟੇਜ ‘ਤੇ ਮਾਡਲ ਕੁੜੀ ਨਾਲ ਬਦਸਲੂਕੀ ਮਾਮਲੇ ‘ਚ ਵੱਡਾ ਐਕਸ਼ਨ, ਪੁਲਿਸ ਵਾਲੇ ਨੂੰ ਕੀਤਾ ਗ੍ਰਿਫਤਾਰ
ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰ ਇਹ ਪਤਾ ਲਗਾਉਣਾ ਵੱਡੀ ਗੱਲ ਹੈ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਆਖਿਰ ਇੰਨੀ ਵੱਡੀ ਮਾਤਰਾ ਵਿਚ ਸ਼ਰਾਬ ਦੀਆਂ ਬੋਤਲਾਂ ਲੁਧਿਆਣਾ ਸ਼ਹਿਰ ਵਿਚ ਕਿਵੇਂ ਦਾਖਲ ਹੋ ਗਈਆਂ।