ਮੋਹਾਲੀ ‘ਚ ਨਵੇਂ ਸਾਲ ਤੋਂ ਇੱਕ ਦਿਨ ਪਹਿਲਾਂ ਦਰਦਨਾਕ ਹਾਦਸਾ ਵਾਪਰ ਗਿਆ। ਮੰਗਲਵਾਰ ਸਵੇਰੇ ਇਕ ਬੇਕਾਬੂ ਮਰਸਡੀਜ਼ ਕਾਰ ਨੇ ਡਿਲਵਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਬੇਕਾਬੂ ਕਾਰ ਪਾਰਕਿੰਗ ਵਿੱਚ ਪਲਟ ਗਈ। ਰਾਹਤ ਦੀ ਗੱਲ ਇਹ ਹੈ ਕਿ ਹਾਦਸਾ ਦਿਨ ਵੇਲੇ ਨਹੀਂ ਵਾਪਰਿਆ ਨਹੀਂ ਤਾਂ ਕਾਰ ਦੀ ਲਪੇਟ ‘ਚ ਆਉਣ ਨਾਲ ਕਈ ਲੋਕ ਜ਼ਖਮੀ ਹੋ ਸਕਦੇ ਸਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।
ਜ਼ਖ਼ਮੀਆਂ ਦੀ ਪਛਾਣ ਸ਼ਰਨਜੀਤ ਸਿੰਘ ਵਾਸੀ ਮੁਕਤਸਰ ਸਾਹਿਬ ਅਤੇ ਜਗਜੀਤ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਕਾਰ ਚਲਾ ਰਹੇ ਨੌਜਵਾਨ ਇੰਦਰਜੀਤ ਸਿੰਘ ਵਾਸੀ ਸੈਕਟਰ-39 ਚੰਡੀਗੜ੍ਹ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਮਟੌਰ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਕਾਰ ਚਾਲਕ ਨੂੰ ਕਾਬੂ ਕਰ ਲਿਆ ਜਾਵੇਗਾ।
ਹਾਦਸਾ ਸਵੇਰੇ ਚਾਰ ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਫੇਜ਼-3ਬੀ2 ਦੀ ਮਾਰਕੀਟ ਨੇੜੇ ਫੂਡ ਡਿਲੀਵਰੀ ਦਾ ਕੰਮ ਕਰ ਰਹੇ ਸ਼ਰਨਜੀਤ ਸਿੰਘ ਅਤੇ ਜਗਜੀਤ ਸਿੰਘ ਆਪਣੇ ਸਾਈਕਲ ’ਤੇ ਜਾ ਰਹੇ ਸਨ। ਉਦੋਂ ਹੀ ਫੇਜ਼-7 ਵਾਲੇ ਪਾਸਿਓਂ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਆਈ। ਫੇਜ਼-3ਬੀ2 ਵਿੱਚ ਕਟਾਣੀ ਢਾਬੇ ਨੇੜੇ ਇੱਕ ਕਾਰ ਨੇ ਬਾਈਕ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਲਪੇਟ ‘ਚ ਆਉਣ ਨਾਲ ਬਾਈਕ ਦਾ ਪਿਛਲਾ ਪਹੀਆ ਪੂਰੀ ਤਰ੍ਹਾਂ ਟੁੱਟ ਗਿਆ। ਨਾਲ ਹੀ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਾਰ ਤੇਜ਼ੀ ਨਾਲ ਪਾਰਕਿੰਗ ਵਿੱਚ ਜਾ ਡਿੱਗੀ।
ਇਸ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਕੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀਆਂ ਨੂੰ ਚੁੱਕ ਲਿਆ। ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਚਸ਼ਮਦੀਦਾਂ ਮੁਤਾਬਕ ਕਾਰ ਦੀ ਲਪੇਟ ‘ਚ ਆਏ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਸਕੂਲਾਂ ਮਗਰੋਂ ਹੁਣ ਸੂਬੇ ਦੇ ਆਂਗਣਵਾੜੀ ਕੇਂਦਰਾਂ ‘ਚ ਵਧੀਆਂ ਛੁੱਟੀਆਂ, ਰਾਸ਼ਨ ਨੂੰ ਲੈ ਕੇ ਦਿੱਤੇ ਇਹ ਹੁਕਮ
ਡੀਐਸਪੀ ਸਿਟੀ ਵਨ ਜੈਅੰਤ ਪੁਰੀ ਨੇ ਦੱਸਿਆ ਕਿ ਹਾਦਸੇ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ। ਜ਼ਖਮੀਆਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰਨ ਦੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: