ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਮੋਟਰਸਾਇਕਲਾਂ ਦੀ ਆਹਮੋ ਸਾਹਮਣੇ ਹੋਈ ਜ਼ੋਰਦਾਰ ਟੱਕਰ ਨੇ 2 ਘਰਾਂ ਵਿੱਚ ਸੱਥਰ ਵਿਛਾ ਦਿੱਤੇ। ਹਾਦਸੇ ਵਿੱਚ ਇੱਕ ਫੌਜੀ ਜਵਾਨ ਸਮੇਤ ਪਿੰਡ ਨੰਗਲ ਵੰਝਾਂਵਾਲਾ ਦੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਦੋਵੇਂ ਦੀ ਮੌਤ ਕਾਰਨ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜਾ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਭਿਆਨਕ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜੋ ਇਸ ਸਮੇਂ ਜ਼ੇਰੇ ਇਲਾਜ ਹਨI ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਫੌਜੀ ਜਵਾਨ ਦੀ ਪਛਾਣ ਬਲਜਿੰਦਰ ਸਿੰਘ ਅਤੇ ਦੂਸਰੇ ਨੌਜਵਾਨ ਦੀ ਪਛਾਣ ਆਕਾਸ਼ ਮਸੀਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਪੁਲਿਸ ਨੇ ਕੀਤਾ ਡਿਟੇਨ, ਗੁਰੂ ਘਰ ਨਤਮਸਤਕ ਹੋਣ ਜਾ ਰਹੇ ਸੀ ਸੁਖਬੀਰ ਬਾਦਲ
ਇਸ ਸਬੰਧੀ ਜਾਣਕਾਰੀ ਦਿੰਦੇ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋਕੇ ਆ ਰਹੇ ਸਨ ਕਿ ਸਾਹਮਣੇ ਪਾਸਿਓਂ ਆਏ ਇੱਕ ਮੋਟਰਸਾਈਕਲ ਸਵਾਰ ਛੁੱਟੀ ਆਏ ਫੌਜੀ ਨੌਜਵਾਨ ਨਾਲ ਟੱਕਰ ਹੋ ਗਈ। ਜਿਸ ਦੌਰਾਨ ਦੋ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਅਜਨਾਲ ਦੇ SHO ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























