ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ 80 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟੇ ਹੋਏ ਹਨ।
ਇਸ ਦੌਰਾਨ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਰਕਾਰ ਨੂੰ ਅੱਜ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੂਨ ਨਾਲ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅਪੀਲ ਕੀਤੀ ਗਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਤੋਂ ਜਲਦ ਹੱਲ ਕਰਨ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਹੱਲ ਨਾ ਕੀਤੀਆਂ ਗਈਆਂ ਤਾਂ 11 ਜੂਨ ਨੂੰ ਹੋਣ ਵਾਲੇ ਮੋਤੀ ਮਹਿਲ ਦੇ ਘਿਰਾਓ ਦੌਰਾਨ ਜੋ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।
ਇਸ ਮੌਕੇ ਮੌਜੂਦ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਰਨੈਲ ਨਾਗਰਾ, ਸੁਖਜੀਤ ਸਿੰਘ ਨਾਭਾ , ਰਾਜ ਸੁਖਵਿੰਦਰ, ਜੱਗਾ ਬੋਹਾ, ਸੋਨੀਆ ਕੌਰ ਤੇ ਆਸ਼ੀਮਾ ਕੌਰ ਨੇ ਨੇ ਕਿਹਾ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਤੋਂ ਜਦੋਂ ਗਰੀਬ ਮਜ਼ਦੂਰਾਂ ਕਿਸਾਨਾਂ ਦੇ ਬੱਚੇ ਰੁਜ਼ਗਾਰ ਲੈਣ ਲਈ ਪਟਿਆਲਾ ਜਾਂ ਸੰਗਰੂਰ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਪੁਲੀਸ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਜਦਕਿ ਬੇਰੁਜ਼ਗਾਰ ਨੌਜਵਾਨ ਪੜ੍ਹ ਲਿਖ ਕੇ ਵੀ ਸੜਕਾਂ ਤੇ ਰੁਲਣ ਲਈ ਮਜਬੂਰ ਹਨ ।
ਇਹ ਵੀ ਪੜ੍ਹੋ : ਪੂਰੀ ਦੁਨੀਆ ਵਿੱਚ ਵੱਡੇ ਪੈਮਾਨੇ ‘ਤੇ ਠੱਪ ਹੋਇਆ ਇੰਟਰਨੈਟ, ਵਿਸ਼ਵ ਦੀਆਂ ਕਈ ਵੱਡੀ ਵੈਬਸਾਈਟ ਹੋਈਆਂ ਡਾਊਨ
ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਧਾਇਕਾਂ ਦੇ ਮੁੰਡੇ ਕੁੜੀਆਂ ਨੂੰ ਤਰਸ ਦੇ ਆਧਾਰ ਤੇ ਤਹਿਸੀਲਦਾਰ ਡੀ ਐੱਸ ਪੀ ਬਿਨਾਂ ਕਿਸੇ ਭਰਤੀ ਤੋਂ ਸਿੱਧਾ ਭਰਤੀ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਯੋਗਤਾ ਰੱਖਣ ਵਾਲੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ । ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਸਾਂਝੇ ਬੇਰੁਜ਼ਗਾਰ ਮੋਰਚੇ ਉਪਰ ਕੀਤੇ ਲਾਠੀਚਾਰਜ ਤੇ ਬੇਰੁਜ਼ਗਾਰਾਂ ਨੂੰ ਗਿ੍ਫ਼ਤਾਰ ਕਰਨ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ।
ਇਹ ਵੀ ਦੇਖੋ : ਵਿਆਹ ਦੀ ਉਮਰ ਲੰਘੀ ਜਾਂਦੀ ਦੇਖ ਜਵਾਨ ਕੁੜੀ ਨੇ ਲੋਕਾਂ ਦੀ ਕਚਹਿਰੀ ਚ ਘੜੀਸੇ ਮਾਪੇ, ਕਹਿੰਦੀ “ਮੈਨੂੰ ATM ਸਮਝ ਰੱਖਿਆ”