ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਬੀਤੇ ਕੱਲ੍ਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਪੀ.ਐੱਸ.ਪੀ.ਸੀ.ਐੱਲ. ਕਿਸੇ ਵੀ ਹਸਪਤਾਲ ਵਿੱਚ ਬਿਜਲੀ ਲਈ ਵਿਕਲਪਕ ਹਾਟਲਾਈਨ ਦਾ ਪ੍ਰਬੰਧ ਕਰੇਗਾ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਕੱਤਰ ਸਿਹਤ, ਪੀ.ਡਬਲਯੂ.ਡੀ. ਅਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਨੂੰ ਇਸ ਕੰਮ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਸੂਬਾ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਜੋਂ ਕੀਤਾ ਗਿਆ ਨਿਯੁਕਤ
ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਆਡਿਟ ਲਈ ਸੂਬਾ ਪੱਧਰ ‘ਤੇ ਡੀ.ਐਚ.ਐਸ., ਡੀ.ਐਮ.ਆਰ.ਈ., ਬੀ.ਐਂਡ.ਆਰ. ਦੇ ਮੁੱਖ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਡਿਸਟਰੀਬਿਊਸ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਪੀ.ਐਸ.ਪੀ.ਸੀ.ਐਲ. ਦੇ ਐਕਸੀਅਨ ਅਤੇ ਬੀ.ਐਂਡ.ਆਰ ਦੇ ਐਕਸੀਅਨ ਦੀ ਇੱਕ ਕਮੇਟੀ ਬਣਾਈ ਜਾਵੇਗੀ। ਕਮੇਟੀਆਂ ਬਣਾ ਕੇ ਹਸਪਤਾਲਾਂ ਦਾ ਆਡਿਟ ਕੀਤਾ ਜਾਵੇਗਾ। ਅਪਰੇਸ਼ਨ ਥੀਏਟਰ, ਲੇਬਰ ਰੂਮ ਅਤੇ ਨਾਜ਼ੁਕ ਖੇਤਰਾਂ ਵਿੱਚ ਛੇ ਤੋਂ ਸੱਤ ਘੰਟੇ ਦਾ ਜਨਰੇਟਰ ਬੈਕਅੱਪ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: