ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਮਾਗਮ ‘ਚ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੁਧਿਆਣਾ ਦੇ ਵਪਾਰੀ ਅਤੇ ਉੱਘੇ ਲੋਕ ਪਹੁੰਚੇ ਹੋਏ ਹਨ। ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।
ਕਾਰੋਬਾਰੀਆਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਤੁਸੀਂ ਵੀ ਦਿੱਲੀ ਤੋਂ ਚੰਡੀਗੜ੍ਹ ਏਅਰਪੋਰਟ ਰਾਹੀਂ ਆਏ ਹੋ ਪਰ ਲੁਧਿਆਣਾ ਏਅਰਪੋਰਟ ਤਾਂ ਪੂਰੀ ਤਰ੍ਹਾਂ ਤਿਆਰ ਹੈ ਪਰ ਸਰਕਾਰ ਇਸ ਨੂੰ ਸ਼ੁਰੂ ਨਹੀਂ ਕਰ ਰਹੀ, ਜੇਕਰ ਇਹ ਜਲਦੀ ਸ਼ੁਰੂ ਹੋ ਜਾਵੇ ਤਾਂ ਇੰਡਸਟਰੀ ਨੂੰ ਆਕਸੀਜਨ ਮਿਲ ਸਕਦੀ ਹੈ। ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ : ਗਰਮੀ ‘ਚ ਮਜ਼ਦੂਰਾਂ ਨੂੰ ਵੱਡੀ ਰਾਹਤ, ਦੁਪਹਿਰ 12 ਤੋਂ 3 ਵਜੇ ਤੱਕ ਕੰਮ ਤੋਂ ਮਿਲੇਗੀ ਛੁੱਟੀ, ਨਹੀਂ ਕੱਟੀ ਜਾਵੇਗੀ ਤਨਖਾਹ
ਕੁਝ ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਸੀ ਕਿ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਪਰ ਉਹ ਘਬਰਾਉਣ ਵਾਲੇ ਨਹੀਂ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ। ਇਸ ਸੀਟ ‘ਤੇ 20 ਮਈ ਨੂੰ ਵੋਟਿੰਗ ਹੋਈ ਸੀ। ਪੀਯੂਸ਼ ਗੋਇਲ ਰਾਜ ਸਭਾ ਵਿੱਚ ਆਪਣਾ ਤੀਜਾ ਕਾਰਜਕਾਲ ਚਲਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: