ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ ਦੂਜੇ ਪਾਸੇ ਤਿਓਹਾਰ ਵਜੋਂ ਮਨਾਏ ਜਾ ਰਹੇ ਇਸ ਲੋਕ ਸਭਾ ਚੋਣਾਂ ਦੌਰਾਨ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਅਨੋਖੀ ਪਹਿਲ ਕੀਤੀ ਗਈ ਹੈ।
ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਭਗ 2 ਲੱਖ ਪਰਿਵਾਰਾਂ ਨੂੰ ਵੋਟ ਪਾਉਣ ਲਈ ਸੱਦਾ ਪੱਤਰ ਭੇਜਿਆ ਹੈ। ਪੰਜਾਬੀ ਤੇ ਅੰਗਰੇਜ਼ੀ ਵਿਚ ਲੁਕਿਆ ਹੋਇਆ ਇਹ ਸੱਦਾ ਪੱਤਰ ਘਰ-ਘਰ ਜਾ ਕੇ ਪਰਿਵਾਰਾਂ ਨੂੰ ਸੌਂਪਿਆ ਗਿਆ ਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਪੋਲਿੰਗ ਬੂਥ ‘ਤੇ ਆ ਕੇ ਵੋਟ ਪਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਸੇਣੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਦੇ 1 ਲੱਖ 88 ਹਜ਼ਾਰ ਪਰਿਵਾਰਾਂ ਦੇ ਘਰ ਸੱਦਾ ਪੱਤਰ ਪਹੁੰਚਿਆ ਹੈ। ਲੋਕਾਂ ਨੂੰ ਨਿੱਜੀ ਤੌਰ ‘ਤੇ ਪ੍ਰਸ਼ਾਸਨ ਵੱਲੋਂ ਸੱਦਾ ਪੱਤਰ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ : ਇੱਕ-ਇੱਕ ਕਰਕੇ 50 ਤੋਂ ਵੱਧ ਵਿਦਿਆਰਥਣਾਂ ਹੋਈਆਂ ਬੇਹੋਸ਼, ਕੜਾਕੇ ਦੀ ਗਰਮੀ ‘ਚ ਵੀ ਇਥੇ ਖੁੱਲ੍ਹ ਰਹੇ ਸਕੂਲ!
ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਦੇ ਦਿਨ ਲੋਕ ਬਿਨਾਂ ਕਿਸੇ ਡਰ ਤੋਂ ਘਰ ਤੋਂ ਆਪਣੇ ਪਰਿਵਾਰ ਸਣੇ ਨਿਕਲਣ ਤੇ ਪੋਲਿੰਗ ਬੂਥ ‘ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਡੀਸੀ ਦਾ ਕਹਿਣਾ ਹੈ ਕਿ ਸੱਦਾ ਪੱਤਰ ਭੇਜਣ ਦਾ ਮਕਸਦ ਲੋਕਾਂ ਵਿਚ ਡਰ ਨੂੰ ਦੂਰ ਕਰਨਾ ਤੇ ਉਨ੍ਹਾਂ ਨੂੰ ਭਰੋਸਾ ਦੇਣਾ ਹੈ ਕਿ ਪੁਲਿਸ ਪ੍ਰਸ਼ਾਸਨ ਤੁਹਾਡੇ ਨਾਲ ਹੈ। ਤੁਹਾਡੀ ਸੁਰੱਖਿਆ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੈ। ਲੋਕ ਪ੍ਰਸ਼ਾਸਨ ਵੱਲੋਂ ਨਿੱਜੀ ਤੌਰ ‘ਤੇ ਭੇਜੇ ਜਾ ਰਹੇ ਇਸ ਸੱਦਾ ਪੱਤਰ ਨੂੰ ਸਵੀਕਾਰ ਕਰੋ ਤੇ ਲੋਕ ਬਿਨਾਂ ਕਿਸੇ ਡਰ ਦੇ ਘਰ ਤੋਂ ਨਿਕਲ ਕੇ ਪੋਲਿੰਗ ਬੂਥ ‘ਤੇ ਆ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।