ਪਟਿਆਲਾ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹਨ। ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਉਨ੍ਹਾਂ ਦਾ ਪਹਿਲਾ ਆਪ੍ਰੇਸ਼ਨ ਸਫਲ ਰਿਹਾ। ਅੱਜ ਸ਼ਾਮ ਨੂੰ ਹੋਣ ਵਾਲੇ ਦੂਜੇ ਆਪ੍ਰੇਸ਼ਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੋਹਾਲੀ ਤੋਂ ਡਾਕਟਰਾਂ ਦੀ ਇੱਕ ਟੀਮ ਬੁਲਾਈ ਗਈ ਹੈ।
ਉਨ੍ਹਾਂ ਦਾ ਪਰਿਵਾਰ ਵੀ ਹਸਪਤਾਲ ਵਿੱਚ ਮੌਜੂਦ ਹੈ। ਡਾਕਟਰਾਂ ਦੀ ਟੀਮ ਵੱਲੋਂ ਬੀਤੀ ਸ਼ਾਮ ਕਰੀਬ ਦੋ ਘੰਟਿਆਂ ਤੱਕ ਆਪਰੇਸ਼ਨ ਕੀਤਾ ਗਿਆ, ਜੋਕਿ ਸਕਸੈਸਫੁਲ ਰਿਹਾ। ਪਰਿਵਾਰ ਮੁਤਾਬਕ ਅਮਰ ਸਿੰਘ ਚਾਹਲ ਫਿਲਹਾਲ ਖਤਰੇ ਤੋਂ ਬਾਹਰ ਹਨ। ਅੱਜ ਉਹਨਾਂ ਨੇ ਖੁਦ ਬੋਲ ਕੇ ਪਾਣੀ ਮੰਗਿਆ।
ਹਾਲਾਂਕਿ, ਸਾਬਕਾ ਆਈਜੀ ਇਸ ਸਮੇਂ ਅਜਿਹੀ ਹਾਲਤ ਵਿੱਚ ਹਨ ਜਿੱਥੇ ਉਹ ਕੋਈ ਬਿਆਨ ਨਹੀਂ ਦੇ ਸਕਦੇ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਬੈਂਕ ਖਾਤੇ ਦੇ ਵੇਰਵੇ ਅਤੇ ਮੋਬਾਈਲ ਫੋਨ ਜ਼ਬਤ ਕਰ ਲਿਆ ਹੈ ਅਤੇ ਸਾਈਬਰ ਕ੍ਰਾਈਮ ਟੀਮ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਉਨ੍ਹਾਂ ਨੇ ਸੋਮਵਾਰ ਨੂੰ ਘਰ ਵਿੱਚ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਆਪਣੀ ਛਾਤੀ ਵਿੱਚ ਗੋਲੀ ਮਾਰ ਲਈ। ਦਿਲ ਦੇ ਦੂਜੀ ਸਾਈਡ ਗਲੀ ਮਾਰਨ ਕਰਕੇ ਉਨ੍ਹਾਂ ਦੀ ਜਾਨ ਬਚ ਸਕੀ ਹੈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਗਿਆ ਸੀ। ਨੋਟ ਵਿੱਚ ਉਨ੍ਹਾਂ ਨੇ 8 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਜ਼ਿਕਰ ਕੀਤਾ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਅਤੇ ਮਾਮਲੇ ਦੀ SIT ਜਾਂ CBI ਜਾਂਚ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ : ਅਮਰ ਨੂਰੀ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵੱਡਾ ਐਕਸ਼ਨ, ਖੰਨਾ ਪੁਲਿਸ ਨੇ 3 ਲੋਕਾਂ ਨੂੰ ਕੀਤਾ ਰਾਊਂਡਅਪ
ਰਿਪੋਰਟਾਂ ਮੁਤਾਬਕ ਘਟਨਾ ਵੇਲੇ ਉਨ੍ਹਾਂ ਦਾ ਪੁੱਤਰ ਘਰ ਵਿੱਚ ਮੌਜੂਦ ਸੀ। ਅਮਰ ਸਿੰਘ ਚਾਹਲ ਆਈਜੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ। ਚਾਹਲ ਇੱਕ ਸਾਬਕਾ ਹਵਾਈ ਸੈਨਾ ਅਧਿਕਾਰੀ ਸਨ। 1990 ਵਿੱਚ ਹਵਾਈ ਸੈਨਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿੱਧੇ ਡੀਐਸਪੀ ਵਜੋਂ ਭਰਤੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























