ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੈਰਕ ਬਦਲਣ ਦੀ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅੱਜ ਵੀ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਡੇਢ ਘੰਟਾ ਬਹਿਸ ਹੋਈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਇਲਜ਼ਾਮ
ਦੱਸ ਦੇਈਏ ਕਿ ਮਜੀਠੀਆ ਇਸ ਸਮੇਂ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹੈ। ਪਹਿਲਾਂ ਮਜੀਠੀਆ ਖੁਦ ਆਪਣੇ ਹਲਕੇ ਮਜੀਠਾ ਦੀ ਦੇਖਭਾਲ ਕਰਦੇ ਸਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਸਨ, ਪਰ ਹੁਣ ਉਨ੍ਹਾਂ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਨੇ ਅਹੁਦਾ ਸੰਭਾਲ ਲਿਆ ਹੈ। ਉਹ ਹਲਕੇ ਵਿੱਚ ਜਾ ਕੇ ਲੋਕਾਂ ਨੂੰ ਮਿਲ ਰਹੀ ਹੈ ਅਤੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹ ਬੱਚੇ ਅਤੇ ਪਰਿਵਾਰ ਦਾ ਧਿਆਨ ਰਖਦੇ ਹਨ। ਇਸ ਤੋਂ ਇਲਾਵਾ, ਉਹ ਸੁਣਵਾਈਆਂ ਵਿੱਚ ਵੀ ਸ਼ਾਮਲ ਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























