ਅਮਰੀਕਾ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਟਰੱਕ ਡਰਾਈਵਰਾਂ ਦੇ ਵੀਜ਼ਿਆਂ ‘ਤੇ ਰੋਕ ਲਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ‘ਤੇ ਹੋਵੇਗੀ, ਪੁਰਾਣੇ ਡਰਾਈਵਰਾਂ ਦੇ ਵੀਜ਼ੇ ਰੱਦ ਨਹੀਂ ਕੀਤੇ ਜਾਣਗੇ। ਅਮਰੀਕੀ ਸਰਕਾਰ ਵੱਲੋਂ ਇਹ ਫੈਸਲਾ ਫਲੋਰੀਡਾ ਵਿੱਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 2 ਅਮਰੀਕੀਆਂ ਦੀ ਮੌਤ ਤੋਂ ਬਾਅਦ ਆਇਆ ਹੈ।
ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਲਿਖਿਆ – ਤੁਰੰਤ ਪ੍ਰਭਾਵ ਨਾਲ, ਅਸੀਂ ਵਪਾਰਕ ਟਰੱਕ ਡਰਾਈਵਰਾਂ ਲਈ ਸਾਰੇ ਵਰਕਰ ਵੀਜ਼ੇ ਜਾਰੀ ਕਰਨਾ ਬੰਦ ਕਰ ਰਹੇ ਹਾਂ। ਵਿਦੇਸ਼ੀ ਡਰਾਈਵਰਾਂ ਦੀ ਵੱਧ ਰਹੀ ਗਿਣਤੀ ਅਮਰੀਕੀ ਨਾਗਰਿਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ ਅਤੇ ਅਮਰੀਕੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।

ਦੱਸ ਦੇਈਏ ਕਿ 13 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇਸ ਵਿੱਚ ਇੱਕ ਭਾਰਤੀ ਸਿੱਖ ਡਰਾਈਵਰ ਦੇ ਗਲਤ ਯੂ-ਟਰਨ ਕਾਰਨ ਤਿੰਨ ਅਮਰੀਕੀ ਨਾਗਰਿਕਾਂ ਦੀ ਜਾਨ ਚਲੀ ਗਈ। ਇਸ ਤੋਂ ਬਾਅਦ, ਡੈਮੋਕ੍ਰੇਟਿਕ ਪਾਰਟੀ ਅਤੇ ਰਿਪਬਲਿਕਨ ਪਾਰਟੀ ਵਿਚਕਾਰ ਗੈਰ-ਕਾਨੂੰਨੀ ਵੀਜ਼ਿਆਂ ਨੂੰ ਲੈ ਕੇ ਬਹਿਸ ਛਿੜ ਗਈ। ਟਰੰਪ ਅਤੇ ਕੈਲੀਫੋਰਨੀਆ ਪ੍ਰਸ਼ਾਸਨ ਨੇ ਇਸ ਹਾਦਸੇ ਲਈ ਇੱਕ ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸ ਤੋਂ ਬਾਅਦ ਟਰੰਪ ਪ੍ਰਸ਼ਾਸਨ ਨੇ ਡਰਾਈਵਰਾਂ ਲਈ ਨਵੇਂ ਵੀਜ਼ਿਆਂ ‘ਤੇ ਪਾਬੰਦੀ ਲਗਾ ਦਿੱਤੀ।
ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਭਾਰਤੀ ਮੂਲ ਦਾ ਇੱਕ ਸੈਮੀ-ਟਰਨ ਡਰਾਈਵਰ ਸੜਕ ‘ਤੇ ਅਚਾਨਕ ਗਲਤ ਯੂ-ਟਰਨ ਲੈਂਦਾ ਹੈ। ਉਸੇ ਸਮੇਂ, ਸਾਹਮਣੇ ਤੋਂ ਆ ਰਹੀ ਇੱਕ ਮਿੰਨੀ-ਵੈਨ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਜਾਂਦੀ ਹੈ। ਇਸ ਟਰੱਕ ਨੂੰ 28 ਸਾਲਾ ਹਰਜਿੰਦਰ ਸਿੰਘ ਚਲਾ ਰਿਹਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਉਹ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਇਸ ਹਾਦਸੇ ਵਿੱਚ, ਮਿੰਨੀ-ਵੈਨ ਚਲਾ ਰਿਹਾ 30 ਸਾਲਾ ਨੌਜਵਾਨ, ਉਸਦੇ ਨਾਲ ਬੈਠੀ ਇੱਕ 37 ਸਾਲਾ ਔਰਤ ਅਤੇ ਇੱਕ 54 ਸਾਲਾ ਵਿਅਕਤੀ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਰਜਿੰਦਰ ਸਿੰਘ ਦੇ ਗਲਤ ਯੂ-ਟਰਨ ਕਾਰਨ, ਅਮਰੀਕੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਵਪਾਰਕ ਟਰੱਕ ਡਰਾਈਵਰਾਂ ਲਈ ਵੀਜ਼ਾ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਹਿਲੀ ਵਾਰ ਹੈ ਜਦੋਂ ਇੱਕ ਵਿਅਕਤੀ ਦੀ ਗਲਤੀ ਕਾਰਨ ਪੂਰਾ ਟਰੱਕਿੰਗ ਉਦਯੋਗ ਪ੍ਰਭਾਵਿਤ ਹੋਇਆ ਹੈ।
ਇਸ ਹਾਦਸੇ ਤੋਂ ਬਾਅਦ ਪ੍ਰਵਾਸੀ ਡਰਾਈਵਰਾਂ ਦੇ ਵੀਜ਼ੇ ‘ਤੇ ਅਮਰੀਕਾ ਦੀਆਂ ਦੋ ਪਾਰਟੀਆਂ, ਡੈਮੋਕ੍ਰੇਟਿਕ ਪਾਰਟੀ ਅਤੇ ਰਿਪਬਲਿਕਨ ਪਾਰਟੀ ਵਿਚਕਾਰ ਬਹਿਸ ਸ਼ੁਰੂ ਹੋ ਗਈ ਹੈ। ਇਸਦਾ ਇੱਕ ਕਾਰਨ ਇਹ ਹੈ ਕਿ ਕੈਲੀਫੋਰਨੀਆ ਟਰੰਪ ਦੀ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਕੰਟਰੋਲ ਹੇਠ ਹੈ ਅਤੇ ਹਰਜਿੰਦਰ ਸਿੰਘ, ਜਿਸ ਨੇ ਇਹ ਹਾਦਸਾ ਕਰਵਾਇਆ ਹੈ, ਇੱਥੇ ਰਹਿੰਦਾ ਹੈ ਅਤੇ ਇੱਥੋਂ ਆਪਣਾ ਵਪਾਰਕ ਲਾਇਸੈਂਸ ਲੈ ਲਿਆ ਹੈ। ਇੱਥੋਂ ਦੇ ਵੋਟ ਬੈਂਕ ਨੂੰ ਲੁਭਾਉਣ ਲਈ, ਟਰੰਪ ਪ੍ਰਸ਼ਾਸਨ ਨੇ ਇਸ ਹਾਦਸੇ ਲਈ ਸਿੱਧੇ ਤੌਰ ‘ਤੇ ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਸਮ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ : ਪੁਲਿਸ ਨੇ ਰੋਕਿਆ ਸੁਨੀਲ ਜਾਖੜ ਦਾ ਕਾਫਲਾ, ਕਈ ਭਾਜਪਾ ਵਰਕਰਾਂ ਸਣੇ ਲਿਆ ਹਿਰਾਸਤ ‘ਚ
ਇਸ ਦੇ ਨਾਲ ਹੀ ਗਵਰਨਰ ਗੇਵਿਨ ਨਿਊਸਮ ਦੇ ਦਫ਼ਤਰ ਨੇ ਵੀ ਟਰੰਪ ਪ੍ਰਸ਼ਾਸਨ ਨੂੰ ਜਵਾਬ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਟਰੰਪ ਦੀ ਅਗਵਾਈ ਵਾਲੀ ਸੰਘੀ ਸਰਕਾਰ ਨੇ ਹਰਜਿੰਦਰ ਸਿੰਘ ਨੂੰ ਆਪਣਾ ਵਰਕ ਪਰਮਿਟ ਜਾਰੀ ਕੀਤਾ ਸੀ ਅਤੇ ਕੈਲੀਫੋਰਨੀਆ ਨੇ ਉਸਦੀ ਹਵਾਲਗੀ ਵਿੱਚ ਸਹਿਯੋਗ ਕੀਤਾ ਹੈ।
ਦੱਸ ਦੇਈਏ ਕਿ 2021 ਦੇ ਅੰਕੜਿਆਂ ਮੁਤਾਬਕ ਅਮਰੀਕਾ ਵਿੱਚ ਟਰੱਕਿੰਗ ਕਾਰੋਬਾਰ ਵਿੱਚ ਲੱਗੇ ਵਿਦੇਸ਼ੀ ਮੂਲ ਦੇ ਲੋਕਾਂ ਦੀ ਗਿਣਤੀ 7,20,000 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ ਲਗਭਗ 1.5 ਲੱਖ ਡਰਾਈਵਰ ਪੰਜਾਬੀ ਹਨ।
ਵੀਡੀਓ ਲਈ ਕਲਿੱਕ ਕਰੋ -:
























