ਗੁਰਦਾਸਪੁਰ ਵਿਚ ਅਧਿਆਪਕਾਂ ਨਾਲ ਭਰੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਅਧਿਆਪਕ ਰੋਜ਼ਾਨਾ ਵਾਂਗ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ। ਹਾਦਸੇ ‘ਚ ਦਰਜਨ ਕੇ ਕਰੀਬ ਅਧਿਆਪਕ ਜਖਮੀ ਹੋ ਗਏ। ਜਖਮੀ ਅਧਿਆਪਕਾਂ ਨੂੰ ਗੁਰਦਾਸਪੁਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਵਿਚ ਵੈਨ ਤੇ ਇੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸਾ ਸ਼ਨੀਵਾਰ ਨੂੰ ਇਲਾਕੇ ਵਿੱਚ ਪਈ ਸੰਘਣੀ ਧੁੰਦ ਦੌਰਾਨ ਨੈਸ਼ਨਲ ਹਾਈਵੇ 354 ‘ਤੇ ਕਲਾਨੌਰ ਗੁਰਦਾਸਪੁਰ ਮਾਰਗ ‘ਤੇ ਪੈਂਦੇ ਅੱਡਾ ਨੜਾਵਾਲੀ ਵਾਪਿਆ, ਜਿਥੇ ਸਕੂਲ ਟੀਚਰਾਂ ਨਾਲ ਭਰੀ ਵੈਨ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸੀ। ਹਾਦਸੇ ਵਿਚ 7 ਅਧਿਆਪਕ ਗੰਭੀਰ ਜਖਮੀ ਹੋ ਗਏ, ਜਦਕਿ 4 ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਏਰੀਏ ਨਾਲ ਸੰਬੰਧਿਤ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਤਾਇਨਾਤ ਸਰਕਾਰੀ ਮਹਿਲਾ ਅਤੇ ਪੁਰਸ਼ ਅਧਿਆਪਕ ਰੋਜਾਨਾ ਵਾਂਗ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ ਕਿ ਨਰਾਂ ਵਾਲੀ ਨੇੜੇ ਸੰਘਣੀ ਧੁੰਦ ਦੌਰਾਨ ਉਹਨਾਂ ਦੀ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਪਿੱਛੋਂ ਆ ਰਹੀ ਇੱਕ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸਾ ਹੁੰਦੇ ਹੀ ਮੌਕੇ ਵਾਲੀ ਥਾਂ ‘ਤੇ ਚੀਕ-ਚਿਹਾੜਾ ਮਚ ਗਿਆ। ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਵੱਲੋਂ ਫੱਟੜ ਅਧਿਆਪਕਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ 108 ਐਂਬੂਲੈਂਸ ਰਾਹੀਂ ਕਲਾਨੌਰ ਅਤੇ ਗੁਰਦਾਸਪੁਰ ਦੇ ਹਸਪਤਾਲਾਂ ਹਸਪਤਾਲ ਵਿਖੇ ਲਿਜਾਇਆ ਗਿਆ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਸਰੋਵਰ ‘ਚ ਕੁਰਲੀ ਕਰਨ ਵਾਲੇ ਨੇ ਮੰਗੀ ਮੁਆਫ਼ੀ, ਵੀਡੀਓ ਹੋਈ ਸੀ ਵਾਇਰਲ
ਇਸ ਸਬੰਧੀ SHO ਜਤਿੰਦਰ ਪਾਲ ਨੇ ਗੱਲਬਾਤ ਨੂੰ ਦੱਸਿਆ ਕਿ ਇਸ ਹਾਦਸੇ ਦੌਰਾਨ ਸੱਤ ਅਧਿਆਪਕ ਗੰਭੀਰ ਫੱਟੜ ਹਨ ਜਦਕਿ ਚਾਰ ਦੇ ਕਰੀਬ ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























