ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਵਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਅੱਜ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।
ਜ਼ਿਕਰਯੋਗ ਹੈ ਕਿ 28 ਜਨਵਰੀ ਨੂੰ ਅਦਾਲਤ ਨੇ ਸੁਬਹਾਨ ਰੰਗਰੀਜ਼ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਦੋਸ਼ੀ ਨੂੰ ਅੱਜ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, PM ਮੋਦੀ ਦੇ ਦੌਰੇ ਤੋਂ ਇੱਕ ਦਿਨ ਪਹਿਲਾਂ ਆਈ ਮੇਲ
ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਇੱਕ ਨੌਜਵਾਨ ਨੇ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਵਜ਼ੂ ਕੀਤਾ, ਜਿਸ ਨਾਲ ਸਿੱਖ ਸੰਗਠਨਾਂ ਤੇ ਸ਼ਰਧਾਲੂਆਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਰਾ ਦੱਸਿਆ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਈ-ਡਵੀਜਨ ਥਾਣਾ ਵਿਚ ਦੋਸ਼ੀ ਸੁਬਹਾਨ ਰੰਗਰੀਜ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਦੱਸ ਦੇਈਏ ਕਿ ਨੌਜਵਾਨ ਦਿੱਲੀ ਦਾ ਰਹਿਣ ਵਾਲਾ ਹੈ। ਉਹ ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਹੈ। ਉਸਨੇ ਸਰੋਵਰ ‘ਤੇ ਪਹਿਲਾਂ ਜਲ ਛਕਿਆ, ਮੂੰਹ ਧੋਤਾ ਤੇ ਫਿਰ ਕੁਰਲੀ ਕੀਤੀ ਸੀ। ਨੌਜਵਾਨ ਨੇ ਆਪਣੇ ਆਪ ਨੂੰ ਮੁਸਲਿਮ ਸ਼ੇਰ ਦੱਸਦਿਆਂ ਇੰਸਟਾਗ੍ਰਾਮ ‘ਤੇ ਰੀਲ ਪੋਸਟ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ, ਜਿਸ ਮਗਰੋਂ ਵਿਵਾਦ ਹੋਣ ‘ਤੇ ਨੌਜਵਾਨ ਨੇ ਮੁਆਫੀ ਮੰਗਦਿਆਂ ਕਿਹਾ ਕਿ ਮੈਨੂੰ ਮਰਿਆਦਾ ਦਾ ਪਤਾ ਨਹੀਂ ਸੀ, ਉਸ ਨੇ ਕਿਹਾ ਕਿ ਨਾ ਹੀ ਮੌਕੇ ‘ਤੇ ਮੈਨੂੰ ਇਸ ਬਾਰੇ ਕਿਸੇ ਨੇ ਦੱਸਿਆ।
ਵੀਡੀਓ ਲਈ ਕਲਿੱਕ ਕਰੋ -:
























