ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਸਵੇਰੇ ਚੋਣ ਡਿਊਟੀ ‘ਤੇ ਜਾ ਰਹੇ ਸਨ ਪਰ ਰਸਤੇ ਵਿੱਚ ਉਨ੍ਹਾਂ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ। ਉਨ੍ਹਾਂ ਦੀ ਗੱਡੀ ਅਚਾਨਕ ਇੱਕ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਘਾਪੁਰਾਣਾ ਦੇ ਪਿੰਡ ਸੰਗਤਪੁਰਾ ਨੇੜੇ ਧੁੰਦ ਕਾਰਨ ਵਾਪਰਿਆ ਹੈ। ਅਧਿਆਪਕ ਜਸਕਰਨ ਸਿੰਘ ਮਾੜੀ ਮੁਸਤਫਾ ਵਿੱਚ ਪਤਨੀ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਡਿਊਟੀ ‘ਤੇ ਛੱਡਣ ਜਾ ਰਿਹਾ ਸੀ ਪਰ ਡਿਊਟੀ ‘ਤੇ ਪਹੁੰਚਣ ਤੋਂ ਪਹਿਲਾਂ ਹੀ ਦੋਨੋ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿੱਚ ਪਤੀ-ਪਤਨੀ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੰਗਰੂਰ ਦੇ ਪਿੰਡ ਮੰਗਵਾਲ ‘ਚ ਵੋਟ ਪਾਉਣਗੇ CM ਮਾਨ, ਲੋਕਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ
ਮ੍ਰਿਤਕਾ ਦੀ ਪਛਾਣ ਅਧਿਆਪਕਾ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਮਾਨਸਾ ਦੇ ਰਹਿਣ ਵਾਲੇ ਜਸਕਰਨ ਸਿੰਘ ਦੀ ਪਤਨੀ ਹੈ ਅਤੇ ਇਸ ਵੇਲੇ ਧੂੜਕੋਟ ਰਣਸਿੰਘ ਵਿੱਚ ਰਹਿੰਦੀ ਹੈ। ਇਸ ਘਟਨਾ ਨਾਲ ਸਿੱਖਿਆ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























