ਵੇਣੂ ਪ੍ਰਸਾਦ ਆਈ.ਏ.ਐਸ. ਅੱਜ ਮੁੱਖ ਮੰਤਰੀ ਦੇ ਅਹੁਦੇਦਾਰ ਸਰਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਸ਼ਾਮਲ ਹੋਏ ਹਨ। ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਉਹ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐੱਮਡੀ ਰਹੇ ਹਨ ਅਤੇ ਮੌਜੂਦਾ ਸਮੇਂ ਏਸੀਐੱਸ, ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ। ਦੱਸ ਦਈਏ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਭਗਵੰਤ ਮਾਨ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਪਹੁੰਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕੜ ਕਲਾ ਵਿਖੇ ਦੁਪਹਿਰ 12.30 ਵਜੇ ਸਹੁੰ ਚੁੱਕਣਗੇ।
ਵੀਡੀਓ ਲਈ ਕਲਿੱਕ ਕਰੋ -: