ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥ ਦੇ ਅੰਦਰ ਈਵੀਐੱਮ ਕੋਲ ਮੋਬਾਈਲ ਲੈ ਜਾਣਾ ਸਖਤ ਮਨ੍ਹਾ ਸੀ ਤੇ ਮੋਬਾਈਲ ‘ਤੇ ਫੋਟੋ ਜਾਂ ਵੀਡੀਓ ਬਣਾਉਣ ‘ਤੇ ਵੀ ਰੋਕ ਲਗਾਈ ਗਈ ਸੀ। ਇਸ ਦੇ ਬਾਵਜੂਦ ਕਈ ਲੋਕ ਪੋਲਿੰਗ ਬੂਥ ਦੇ ਅੰਦਰ ਮੋਬਾਈਲ ਲੈ ਕੇ ਗਏ ਤੇ ਫੋਟੋ ਕਲਿੱਕ ਕਰਕੇ ਉਸ ਦੀ ਵੀਡੀਓ ਵੀ ਬਣਾਈ। ਉਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਲੋਡ ਵੀ ਕੀਤਾ। ਅਜਿਹਾ ਕਰਕੇ ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਦਾ ਉਲੰਘਣ ਕੀਤਾ।
ਅਜਿਹਾ ਹੀ ਇਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਉਪਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲੱਗਾ ਹੈ। ਜਾਣਕਾਰੀ ਮੁਤਾਬਕ ਗੁਰਬਖਸ਼ ਸਿੰਘ ਨੇ ਵੋਟ ਪਾਉਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਲਿਆ ਵਾਪਿਸ
ਦੂਜੇ ਪਾਸੇ ਇਸ ਸਬੰਧੀ ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਜਦੋਂ ਉਹ ਵੋਟ ਪਾਉਣ ਗਏ ਤਾਂ ਉਸ ਸਮੇਂ ਕੋਈ ਲਾਈਟ ਨਹੀਂ ਸੀ। ਜਿਸ ਕਾਰਨ ਉਸ ਨੇ ਆਪਣੀ ਵੋਟ ਪਾਉਣ ਦੀ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: