ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਇਕ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਉਕਤ ਏਐੱਸਆਈ ਚਾਟੀਵਿੰਡ ਥਾਣੇ ਵਿਚ ਤਾਇਨਾਤ ਸੀ। ASI ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਇਕ ਐਕਸੀਡੈਂਟ ਦੇ ਮਾਮਲੇ ਵਿਚ ਰਿਸ਼ਵਤ ਲੈ ਰਿਹਾ ਸੀ। ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ਯੂਨੀਵਰਸਿਟੀ ਨੇ ਰਾਹੁਲ ਗਾਂਧੀ ਨੂੰ ਨੋਟਿਸ ਕੀਤਾ ਜਾਰੀ-‘ਭਵਿੱਖ ‘ਚ ਬਿਨਾਂ ਇਜਾਜ਼ਤ ਕੈਂਪਸ ‘ਚ ਨਾ ਆਓ’
ਵਿਜੀਲੈਂਸ ਨੇ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਗ੍ਰਿਫਤਾਰ ਕੀਤਾ। ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: