ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਨੇ ਕਪੂਰਥਲਾ ਜ਼ਿਲ੍ਹੇ ਵਿਚ ਤਾਇਨਾਤ ਇਕ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਲ ਪਟਵਾਰੀ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ ਤੇ ਉਹ 15,000 ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਪ੍ਰਵੀਨ ਕੁਮਾਰ ਨੂੰ ਰਣਵੀਰ ਕੌਰ ਵਾਸੀ ਨਹਿਰੂ ਨਗਰ ਵਾਸੀ ਫਗਵਾੜਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸ਼ਿਕਾਇਤਕਰਰਤਾ ਨੇ ਦੱਸਿਆ ਕਿ ਉਹ ਸਲੋਹ, ਯੂਕੇ ਵਿਖੇ ਰਹਿ ਹੈ, ਨੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਮਕਾਨ ਦਾ ਇੰਤਕਾਲ ਕਰਵਾਉਣ ਅਤੇ ਨਾਂ ਠੀਕ ਕਰਾਉਣ ਬਦਲੇ 15,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਪਟਵਾਰੀ ਪਹਿਲਾਂ ਵੀ ਇਸ ਕੰਮ ਲਈ 25000 ਰੁਪਏ ਲੈ ਚੁੱਕਾ ਹੈ ਤੇ ਹੁਣ ਹੋਰ ਪੈਸੇ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਡ੍ਰੇਨੇਜ ਪਾਈਪ ਦੀ ਸਫਾਈ ਕਰਦਿਆਂ ਵਾਪਰਿਆ ਹਾਦਸਾ, ਦਮ ਘੁਟਣ ਨਾਲ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌ.ਤ
ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: