ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਨੂੰ 75000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦਫਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਲੰਧਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵੀ.ਬੀ. ਵਟਸਐਪ ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਦੋਸ਼ ਲਾਇਆ ਹੈ ਕਿ ਉਕਤ ਲਾਈਨਮੈਨ ਨੇ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਲਈ ਤਿੰਨ ਕਿਸ਼ਤਾਂ ਵਿੱਚ 75000 ਦੀ ਰਿਸ਼ਵਤ ਲੈ ਚੁੱਕਾ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਦਿੱਤਾ ਸੀ ਪਰ ਬੈਂਕ ਵੱਲੋਂ ਇਸ ਨੂੰ ਨਕਾਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸੱਚੇ ਸਾਬਤ ਹੋਏ ਅਤੇ ਉਨ੍ਹਾਂ ਨੇ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ ‘ਤੇ ਜਲੰਧਰ ਤੋਂ ਵੀ.ਬੀ. ਦੀ ਟੀਮ ਨੇ ਏ.ਐੱਲ.ਐੱਮ. ਨੂੰ ਭ੍ਰਿਸ਼ਟ ਗਤੀਵਿਧੀਆਂ ਕਰਨ ਲਈ ਗ੍ਰਿਫਤਾਰ ਕੀਤਾ।
ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: