ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਹਰਭਜਨ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਸ ਦੇ ਲੜਕੇ ਖਿਲਾਫ ਦਰਜ ਕੀਤੇ ਗਏ ਪੁਲਿਸ ਕੇਸ ਦੀ ਤਫ਼ਤੀਸ਼ ਦੌਰਾਨ ਐਸ. ਦਾ ਨਾਂ ਹਟਾਉਣ ਦੇ ਬਦਲੇ ‘ਚ ਉਕਤ ASI ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 50,000 ਰੁਪਏ ‘ਚ ਤੈਅ ਹੋ ਗਿਆ।
ਇਹ ਵੀ ਪੜ੍ਹੋ : ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ
ਉਸਨੇ ਅੱਗੇ ਦੱਸਿਆ ਕਿ ਦੋਸ਼ੀ ਇਸ ਸਬੰਧੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਦਾਲਤ ‘ਚ ਪੇਸ਼ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: