ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਵੋਟਾਂ ਤੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਇਹ ਸੰਮਨ ਭੇਜਿਆ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ 4 ਜੂਨ ਨੂੰ ਜਾਰੀ ਸੰਮਨ ਵਿੱਚ, ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ, 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ਅੱਜ, ਜਥੇਦਾਰ ਗੜਗੱਜ ਨੇ ਅਰਦਾਸ ਦੌਰਾਨ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼
ਵੀਡੀਓ ਲਈ ਕਲਿੱਕ ਕਰੋ -:
























