ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ -4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚੀ। ਸਵੇਰ ਤੋਂ ਹੀ ਵਿਜੀਲੈਂਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਰੇਡ ਦੇ ਕਾਰਨਾਂ ਦੀ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸਿਆ ਜਾ ਰਿਹਾ ਹੈ ਵਿਕੀਲੇਨਸ ਵੱਲੋਂ ਰੇਡ ਦੌਰਾਨ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਘਰ ਵਿੱਚ ਹੀ ਮੌਜੂਦ ਸਨ। ਉਨ੍ਹਾਂ ਵੱਲੋਂ ਛਾਪੇਮਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੇ ਪੁਲਿਸ ਮੁਲਾਜ਼ਮ ਘਰ ਵਿੱਚ ਦਾਖਲ ਹੋਏ ਹਨ। ਮਜੀਠੀਆ ਦੀ ਰਿਹਾਇਸ ‘ਤੇ ਰੇਡ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਿਕਰਮ ਮਜੀਠੀਆ ਵੱਲੋਂ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : 1 ਜੁਲਾਈ ਤੋਂ ਮਹਿੰਗਾ ਹੋਵੇਗਾ ਰੇਲ ‘ਚ ਸਫਰ! ਇਨ੍ਹਾਂ ਟ੍ਰੇਨਾਂ ਦਾ ਕਿਰਾਇਆ ਵਧਾਉਣ ਦੀ ਤਿਆਰੀ
ਰੇਡ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ- ਇਹ ਮੈਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਹੈ, ਕੱਲ੍ਹ ਰਾਤ ਮੇਰੇ ‘ਤੇ ਵਿਜੀਲੈਂਸ ਦਾ ਪਰਚਾ ਦਰਜ ਕੀਤਾ ਗਿਆ। 50 ਤੋਂ ਵੱਧ ਬੰਦਿਆਂ ਨੇ ਮੇਰੇ ਘਰ ‘ਤੇ ਧਾਵਾ ਬੋਲਿਆ, ਅਧਿਕਾਰੀ ਧੱਕੇ ਨਾਲ ਮੇਰੇ ਘਰ ਦੇ ਅੰਦਰ ਵੜੇ। ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਮੇਰੇ ਖਿਲਾਫ ਝੂਠਾ ਕੇਸ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿੰਨੇ ਮਰਜ਼ੀ ਪਰਚੇ ਦੇ ਦਿਓ, ਮੈਂ ਡਰਨ ਵਾਲਾ ਨਹੀਂ। ਮੈਂ ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਅਸੀਂ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਲੜਾਈ ਲੜਾਂਗੇ, ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਹੈ ਭਰੋਸਾ ਅੰਤ ਦੇ ਵਿੱਚ ਜਿੱਤ ਸੱਚ ਦੀ ਹੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























