ਅਜਨਾਲਾ ਘਟਨਾਕ੍ਰਮ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ। ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਵਿਰੋਧੀਆਂ ਵੱਲੋਂ ਅੰਮ੍ਰਿਤਪਾਲ’ਤੇ ਕੇਸ ਦਰਜ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ । ਇਸੇ ਵਿਚਾਲੇ ਹੁਣ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵੀ DGP ਪੰਜਾਬ ਨੂੰ ਅੰਮ੍ਰਿਤਪਾਲ ਵਿਰੁੱਧ FIR ਦਰਜ ਕਰਨ ਲਈ ਕਿਹਾ ਹੈ।
ATFI ਪ੍ਰਧਾਨ ਨੇ ਪੱਤਰ ਵਿੱਚ DGP ਪੰਜਾਬ ਨੂੰ ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਘਟਨਾ ਲਈ ਐਫਆਈਆਰ ਦਰਜ ਕਰਨ ਲਈ 2 ਦਿਨ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਦਿਨ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤੇ ਗ੍ਰਿਫ਼ਤਾਰੀ ਨਾ ਕੀਤੀ ਗਈ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਵੀਡੀਓ ਲਈ ਕਲਿੱਕ ਕਰੋ -: