ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦਲਜੀਤ ਚੀਮਾ ਨੇ ਇੱਕ ਪੱਤਰ ਸਾਂਝਾ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਹੁਕਮ ਸੁਣਾਇਆ ਗਿਆ ਸੀ। ਉਹ 15 ਅਕਤੂਬਰ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।
ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਸਤੀਫਾ ਪੱਤਰ ਦੀ ਕਾਪੀ ਇੱਥੇ ਨੱਥੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਜਾਣੋ ਕੌਣ-ਕੌਣ ਬਣਿਆ ਮੰਤਰੀ
ਦੱਸ ਦੇਈਏ ਕਿ ਸੁਣਵਾਈ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ 24 ਘੰਟਿਆਂ ਅੰਦਰ ਅਕਾਲੀ ਦਲ ‘ਚੋਂ ਕੱਢਣ ਲਈ ਕਿਹਾ। ਇਸ ਤੋਂ ਇਲਾਵਾ, ਉਨ੍ਹਾਂ ਦੀ ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਜਾਵੇ। ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ‘ਤੇ 10 ਸਾਲ ਲਈ ਪਾਬੰਦੀ ਲਗਾਈ ਜਾਵੇ। ਇਸ ਤੋਂ ਬਾਅਦ ਵੀ ਜੇਕਰ ਉਹ ਕੋਈ ਬਿਆਨ ਦਿੰਦੇ ਹਨ ਤਾਂ ਸਖ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਜਥੇਦਾਰਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਸ ਦਾ ਹਾਲ-ਚਾਲ ਪੁੱਛਣ ਦੇ ਬਹਾਨੇ ਰਿਕਾਰਡਿੰਗ ਕੀਤੀ ਗਈ ਹੈ।
ਦੱਸ ਦੇਈਏ ਕਿ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਵਿਰਸਾ ਸਿੰਘ ਵਲਟੋਹਾ ਨੇ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ‘ਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਬਾਰੇ ਦੱਸਿਆ ਸੀ।
ਵੀਡੀਓ ਲਈ ਕਲਿੱਕ ਕਰੋ -: