ਪੰਜਾਬ ਵਿਚ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਚੁੱਕੀਆਂ ਹਨ ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੱਡੀ ਗਿਣਤੀ ਵਿਚ ਵੋਟਰ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿਚ ਕੁੱਲ 2.14 ਕਰੋੜ ਵੋਟਰ ਹਨ। ਇਨ੍ਹਾਂ ਵਿਚ 1.12 ਕਰੋੜ ਪੁਰਸ਼ ਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ ਵਿਚ 5.38 ਲੱਖ ਵੋਟਰ ਪਹਿਲੀ ਵਾਰ ਵੋਟਿੰਗ ਕਰਨਗੇ।
ਪੰਜਾਬ ਵਿਚ 4 ਪਾਰਟੀਆਂ ਵਿਚ ਮੁਕਾਬਲਾ ਹੈ ਜਿਨ੍ਹਾਂ ਵਿਚ ਸੂਬੇ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸ਼ਾਮਲ ਹੈ। ਪੰਜਾਬ ਵਿਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਗਠਜੋੜ ਦੇ ਇਕੱਲੇ ਚੋਣ ਲੜ ਰਹੀਆਂ ਹਨ।
ਆਮ ਲੋਕਾਂ ਦੇ ਨਾਲ-ਨਾਲ ਵੱਡੇ-ਵੱਡੇ ਦਿੱਗਜ਼ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਭਾਜਪਾ ਉਮੀਦਵਾਰ ਜੇਪੀ ਨੱਢਾ ਤੇ ਰਾਘਵ ਚੱਢਾ ਨੇ ਵੀ ਵੋਟ ਪਾ ਦਿੱਤੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਵੋਟ ਪਾਉਣ ਤੋਂ ਪਹਿਲਾਂ ਆਪਣੀ ਪਤਨੀ ਨਾਲ ਮੰਦਰ ਵਿਚ ਮੱਥਾ ਟੇਕਿਆ ਤੇ ਫਿਰ ਵੋਟਿੰਗ ਕੀਤੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਨੂੰ ਲੈ ਕੇ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਰਾਂ ਨੂੰ ਕੀਤੀ ਇਹ ਅਪੀਲ
ਇਸੇ ਤਰ੍ਹਾਂ ਰਾਘਵ ਚੱਢਾ ਵੀ ਨੇ ਮੋਹਾਲੀ ਵਿਚ ਵੋਟ ਪਾਈ। ਉਹ ਆਮ ਲੋਕਾਂ ਵਾਂਗ ਲਾਈਨ ਵਿਚ ਖੜ੍ਹੇ ਹੋਏ ਤੇ ਫਿਰ ਵੋਟ ਕੀਤੀ। ਰਾਘਵ ਚੱਢਾ ਮੌਕੇ ‘ਤੇ ਕਾਲੀਆਂ ਐਨਕਾਂ ਲਗਾਏ ਦਿਖੇ ਤੇ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨਾਲ ਸੈਲਫੀਆਂ ਵੀ ਲਈਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -: