ਪੰਜਾਬ ਵਿੱਚ ਬੀਤੇ ਕੱਲ੍ਹ ਨਗਰ ਨਿਗਮ ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਹੋਈਆਂ। ਸ਼ਾਮ ਨੂੰ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਗਿਆ। ਇਸ ਵਿਚਾਲੇ ਹੁਣ ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ‘ਚ ਬੀਤੇ ਕੱਲ੍ਹ ਹੰਗਾਮੇ ਤੋਂ ਬਾਅਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਹੁਣ ਰਾਜ ਚੋਣ ਕਮਿਸ਼ਨ ਨੇ ਮੁੜ ਤੋਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਸਬੰਧੀ ਨੋਟੀਫਿਕੇਸ਼ਨ ਵਿਜਾਰੀ ਕਰ ਦਿੱਤਾ ਗਿਆ ਹੈ।
ਬੀਤੇ ਕੱਲ੍ਹ ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਟੁੱਟ ਗਈਆਂ ਸਨ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ। ਵਾਰਡ-2 ਦੇ ਪੋਲਿੰਗ ਸਟੇਸ਼ਨ-4 ਵਿਖੇ ਸੋਮਵਾਰ 23 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਦਿੱਲੀ ‘ਚ ‘ਮਹਿਲਾ ਸਨਮਾਨ ਯੋਜਨਾ’ ਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਹੋਵੇਗੀ ਸ਼ੁਰੂ
ਰਿਜ਼ਰਵ ਕੋਟੇ ਤੋਂ ਨਵੀਆਂ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਾਫ਼ ਨਿਯੁਕਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਸ ਸੂਚਨਾ ਨੂੰ ਵੋਟਰਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਪ੍ਰਸਾਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: