ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਵਿੱਚ ਅੱਜ ਤੜਕੇ ਪਏ ਮੀਂਹ ਅਤੇ ਤੇਜ਼ ਹਵਾ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਜ਼ਖਮੀਆਂ ਵਿੱਚ ਇੱਕ ਬਜ਼ੁਰਗ ਵਿਅਕਤੀ ਵੀ ਸ਼ਾਮਿਲ ਹੈ, ਜਿਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।
ਉਕਤ ਪੀੜਤ ਮਹਿਤਾਬ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਕੰਧ ਡਿੱਗ ਗਈ। ਇਸ ਹਾਦਸੇ ਵਿੱਚ ਮੈਂ, ਮੇਰੇ ਪਿਤਾ, ਮਾਤਾ ਅਤੇ ਮੇਰੀ ਭੈਣ ਲਪੇਟ ਵਿੱਚ ਆ ਗਏ। ਪੀੜਤ ਨੇ ਦੱਸਿਆ ਕਿ ਕੰਧ ਡਿੱਗਣ ਕਾਰਨ ਮੇਰੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਹਾ.ਦਸੇ ‘ਚ ਮੁੰਡੇ ਦੀ ਮੌ.ਤ, ਐਕਟਿਵ ਨਾਲ ਪਸ਼ੂ ਟ.ਕਰਾ.ਉਣ ਕਾਰਨ ਵਾਪਰਿਆ ਹਾ.ਦਸਾ
ਜਾਣਕਾਰੀ ਦਿੰਦਿਆਂ ਮੋਗਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਡਾ: ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਤੜਕੇ ਕਰੀਬ 4 ਵਜੇ ਦੇ ਕਰੀਬ ਮੋਗਾ ਦੇ ਸਮਾਧ ਭਾਈ ਪਿੰਡ ਦੇ ਘਰ ਦੀ ਕੰਧ ਡਿੱਗਣ ਕਾਰਨ ਚਾਰ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ‘ਚੋਂ ਇਕ ਦੇ ਸਿਰ ‘ਤੇ ਡੂੰਘੀ ਸੱਟ ਲੱਗੀ ਸੀ ਅਤੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ ਤਿੰਨ ਮਰੀਜ਼ ਜੋ ਆਮ ਹਨ, ਨੂੰ ਜਲਦੀ ਛੁੱਟੀ ਦੇ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: