ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੱਚੇ ਮੁਲਾਜ਼ਮਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੰਤਰੀ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਦੇ ਨਾਲ ਤਿੱਖੀ ਬਹਿਸ ਵੀ ਹੋਈ ਹੈ।
ਦਰਅਸਲ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਪ ਮੁੱਖ ਮੰਤਰੀ ਦੀ ਗੱਡੀ ਰੋਕ ਲਈ, ਜਿਸ ਤੋਂ ਬਾਅਦ ਗੁੱਸੇ ’ਚ ਆਏ ਮੰਤਰੀ ਰਾਜਾ ਵੜਿੰਗ ਅਤੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਦਰਸ਼ਨਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ। ਬਹਿਸ ਇੰਨੀ ਵੱਧ ਗਈ ਕਿ ਸੁਖਜਿੰਦਰ ਰੰਧਾਵਾ ਨੇ ਮੁਕਸਤਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਵੀ ਕਹਿ ਦਿੱਤਾ।
ਦੇਖੋ ਵੀਡੀਓ : ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੇ ਨਾਲ ਬਹਿਸੇ ਰਾਜਾ ਵੜਿੰਗ ਤੇ ਡਿਪਟੀ CM ਰੰਧਾਵਾ
ਦੱਸ ਦੇਈਏ ਕਿ ਡਿਪਟੀ CM ਰੰਧਾਵਾ ਅੱਜ ਮੁਕਤਸਰ ਸਾਹਿਬ ਵਿਖੇ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਸੀ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ‘ਤੇ ਵਿਰੋਧ ਕੀਤਾ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੇ ਡਿਪਟੀ CM ਰੰਧਾਵਾ ਦੀ ਗੱਡੀ ਅੱਗੇ ਆ ਪ੍ਰਦਰਸ਼ਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet