ਪੰਜਾਬ ਦੀ ਭਾਖੜਾ ਨਹਿਰ ਤੋਂ ਪਾਣੀ ਦੀ ਸਪਲਾਈ ਵਿੱਚ ਕਟੌਤੀ ਕਾਰਨ ਹਰਿਆਣਾ ਵਿੱਚ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਇਸ ਦੇ ਮੱਦੇਨਜ਼ਰ, ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਚੰਡੀਗੜ੍ਹ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਐਸਈ, ਐਕਸੀਅਨ, ਐਸਡੀਓ, ਜੇਈ ਨੂੰ ਕਿਸੇ ਵੀ ਹਾਲਤ ਵਿੱਚ ਹੈੱਡਕੁਆਰਟਰ ਨਾ ਛੱਡਣ ਲਈ ਕਿਹਾ ਗਿਆ ਹੈ। ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਹੋਰ ਥਾਵਾਂ ਤੋਂ ਪਾਣੀ ਲਿਆ ਕੇ ਮੁਹੱਈਆ ਕਰਵਾਓ।
ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹ ਸਮੱਸਿਆ ਹਿਸਾਰ, ਸਿਰਸਾ, ਮਹਿੰਦਰਗੜ੍ਹ, ਨਾਰਨੌਲ ਅਤੇ ਫਤਿਹਾਬਾਦ ਵਿੱਚ ਵਧੇਰੇ ਹੈ। ਪੀਣ ਵਾਲੇ ਪਾਣੀ ਦੀ ਰਾਸ਼ਨਿੰਗ ਕੀਤੀ ਜਾ ਰਹੀ ਹੈ। ਇਸ ਦੇ ਹਿਸਾਬ ਨਾਲ ਜੇ ਕਿਸੇ ਇਲਾਕੇ ਵਿਚ ਇੱਕ ਦਿਨ ਛੱਡ ਕੇ ਪਾਣੀ ਦਿੱਤਾ ਜਾਂਦਾ ਸੀ ਤਾਂ ਉਥੇ ਪੀਣ ਵਾਲੇ ਸਪਲਾਈ ਦੀ ਕਮੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਟੂਰਿਸਟਾਂ ਨੇ ਗੰਦਗੀ ਫੈਲਾਈ ਤਾਂ ਕੱਟਿਆ ਜਾਵੇਗਾ ਚਲਾਨ, ਹਿਮਾਚਲ ਸਰਕਾਰ ਨੇ ਲਏ 2 ਵੱਡੇ ਫੈਸਲੇ
ਦੂਜੇ ਪਾਸੇ, ਪੰਜਾਬ ਸਰਕਾਰ ਨੇ ਨੰਗਲ ਦੇ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀਆਂ ਚਾਬੀਆਂ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਕਿਸੇ ਨੂੰ ਵੀ ਡੈਮ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ।
ਵੀਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਨੇ ਇਸ ਮੁੱਦੇ ‘ਤੇ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ, ‘ਆਪ’ ਦੇ ਪੰਜਾਬ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਕੱਲ੍ਹ ਸ਼ੁੱਕਰਵਾਰ ਸਵੇਰੇ 10 ਵਜੇ ਪੰਜਾਬ ਵਿਚ ਆਲ ਪਾਰਟੀ ਮੀਟਿੰਗ ਬੁਲਾ ਲਈ ਗਈ ਹੈ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਵੀ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: